ਹੁਸ਼ਿਆਰਪੁਰ, 16 ਮਈ 2025: ਪੰਜਾਬ ਦੇ ਹੁਸ਼ਿਆਰਪੁਰ (Hoshiarpur) ‘ਚ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜਲਾਲਪੁਰ ਅਤੇ ਆਸ ਪਾਸ ਦੇ ਇਲਾਕਿਆਂ ‘ਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 17 ਮਈ ਨੂੰ ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਦੇ ਆਲੇ-ਦੁਆਲੇ ਦੇ ਖੇਤਰ ‘ਚ ਬਿਨਾਂ ਇਜਾਜ਼ਤ ਦੇ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਜਿਲ੍ਹਾ ਪ੍ਰਸ਼ਾਸਨ (Hoshiarpur) ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਤੋਂ ਇੱਕ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ, 2025 ਨੂੰ ਸਚਿਨ ਪੈਲੇਸ, ਤਹਿਸੀਲ ਟਾਂਡਾ, ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।
ਇਸ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ, ਬੇਨਤੀ ਕੀਤੀ ਹੈ ਕਿ ਪਹੁੰਚਣ ਵਾਲੇ ਸਥਾਨ (ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ) ਦੇ ਆਲੇ-ਦੁਆਲੇ ਦੇ ਖੇਤਰ ‘ਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਜਾਵੇ।
Read More: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ, ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਦਾ ਦੋਸ਼