Highway project

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ‘ਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 17 ਮਈ 2025: ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ (Sri Kiratpur Sahib-Nangal Highway) ਨੂੰ ਚਾਰ-ਮਾਰਗੀ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ (Highway project) ਲਈ ਲੋੜੀਂਦੀ ਜ਼ਮੀਨ ਪ੍ਰਾਪਤੀ ‘ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਅਤੇ ਉਹ ਹਫ਼ਤਾਵਾਰੀ ਅਧਾਰ ‘ਤੇ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਿਵਲ ਸਕੱਤਰੇਤ-1ਵਿਖੇ NHAI, MORTH ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਾਰ-ਮਾਰਗੀ ਕਰਨ ਦੇ ਪ੍ਰੋਜੈਕਟ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ (Highway project) ਐਲਾਨਿਆ ਜੋ ਇਸ ਖੇਤਰ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

ਹਰਜੋਤ ਸਿੰਘ ਬੈਂਸ ਮੁਤਾਬਕ ਇਹ ਮਾਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਇੱਕ ਅਹਿਮ ਸੰਪਰਕ ਵਜੋਂ ਕੰਮ ਕਰਦਾ ਹੈ ਅਤੇ ਉਕਤ ਪ੍ਰੋਜੈਕਟ (Sri Kiratpur Sahib-Nangal Highway) ਦੀ ਮਹੱਤਤਾ ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਸਥਾਨਾਂ ਦੇ ਕਾਰਨ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਸ ਸੜਕ ਨੂੰ ਚਾਰ-ਮਾਰਗੀ ਸੜਕ ਬਣਾਉਣਾ ਬਹੁਤ ਜ਼ਰੂਰੀ ਹੈ।

ਇਸ ਪ੍ਰੋਜੈਕਟ ਨੂੰ ਦਸੰਬਰ 2024 ‘ਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਦੋ ਬੈਠਕਾਂ ਤੋਂ ਬਾਅਦ ਰਸਮੀ ਪ੍ਰਵਾਨਗੀ ਮਿਲੀ ਸੀ। ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਸਮੇਤ ਮੁੱਖ ਰਸਮਾਂ ਪੂਰੀਆਂ ਹੋਣ ਦੇ ਨਾਲ, ਪ੍ਰੋਜੈਕਟ ‘ਤੇ ਕੰਮ ਹੁਣ ਸ਼ੁਰੂ ਹੋਣ ਲਈ ਤਿਆਰ ਹੈ।

ਹਰਜੋਤ ਸਿੰਘ ਬੈਂਸ ਨੇ NHAI ਅਧਿਕਾਰੀਆਂ ਨੂੰ ਭਰਤਗੜ੍ਹ-ਬੜਾ ਪਿੰਡ ਸਰਵਿਸ ਲੇਨ ਲਿੰਕ ‘ਤੇ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਖੇਤਰ ‘ਚ ਸੜਕ ਸੁਰੱਖਿਆ ਵਿੱਚ ਵੀ ਕਾਫ਼ੀ ਸੁਧਾਰ ਹੋਵੇਗਾ।

Read More: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 10ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

Scroll to Top