Harjot Singh Bains

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਮਈ 2025: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜਿਕਰਯੋਗ ਹੈ ਕਿ ਮਾਤਾ ਸੁਰਜੀਤ ਕੌਰ (90) ਦਾ ਬੀਤੇ ਦਿਨ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ‘ਚ ਦੋ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ‘ਚ ਹਰਜੋਤ ਸਿੰਘ ਬੈਂਸ (Harjot Singh Bains) ਨੇ ਬੱਚਿਆਂ ਦੇ ਜੀਵਨ ਨੂੰ ਢਾਲਣ ਅਤੇ ਸੰਵਾਰਨ ‘ਚ ਮਾਂ ਦੇ ਪਿਆਰ, ਤਾਕਤ ਅਤੇ ਸਿਆਣਪ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ।

ਹਰਜੋਤ ਸਿੰਘ ਬੈਂਸ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਇਸ ਔਖੇ ਸਮੇਂ ‘ਚ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

 

Scroll to Top