ਚੰਡੀਗੜ੍ਹ, 20 ਮਈ 2025: ਪੰਜਾਬ ਸਰਕਾਰ (punjab sarkar) ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਫਰੀਦਕੋਟ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਗੁਰਪ੍ਰੀਤ ਸਿੰਘ (gurmeet singh) ਨੂੰ 3,600 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਕਬਜ਼ੇ ਵਿੱਚੋਂ 7,200 ਰੁਪਏ ਅਤੇ ਉਸਦੀ ਕਾਰ ਵਿੱਚੋਂ 1,26,500 ਰੁਪਏ ਨਕਦ ਬਰਾਮਦ ਕੀਤੇ, ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।
ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ, ਜਿਸ ਨੇ ਦੋਸ਼ ਲਗਾਇਆ ਸੀ ਕਿ ਦੋਸ਼ੀ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟ ਮਨਜ਼ੂਰ ਕਰਨ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ (Vigilance Bureau) ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ (Vigilance Bureau) ਦੇ ਪੁਲਿਸ ਸਟੇਸ਼ਨ, ਫਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Read More: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ