ਚੰਡੀਗੜ੍ਹ, 20 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ।ਇੱਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਡਾ. ਜਗਦੀਪ ਸਿੰਘ (jagdeep singh) ਦੀ ਯੋਗ ਫੈਸਲਾਕੁੰਨ ਅਤੇ ਦੂਰਦਰਸ਼ੀ ਅਗਵਾਈ ਹੇਠ, ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਮ ਤੌਰ ‘ਤੇ ਪੰਜਾਬ ਅਤੇ ਖਾਸ ਕਰਕੇ ਮਾਲਵਾ ਖੇਤਰ ਦਾ ਮਾਣ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਡਾ. ਜਗਦੀਪ ਸਿੰਘ ਸੰਸਥਾ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨਗੇ। ਭਗਵੰਤ ਸਿੰਘ ਮਾਨ (bhagwant singh maan) ਨੇ ਕਿਹਾ ਕਿ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਯੂਨੀਵਰਸਿਟੀ ਲਈ ਬੇਮਿਸਾਲ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਸੂਬਾ ਸਰਕਾਰ ਦੇ ਮੁੱਖ ਉਦੇਸ਼ ਹਨ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਜਨਤਕ ਮਹੱਤਵ ਵਾਲੇ ਇਸ ਖੇਤਰ ਨੂੰ ਉਹ ਧਿਆਨ ਮਿਲੇ ਜਿਸਦਾ ਇਹ ਹੱਕਦਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।