Dr. Ravjot Singh

ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕਰਤਾਰਪੁਰ ਦਾ ਅਚਨਚੇਤ ਦੌਰਾ, ਨਗਰ ਕੌਂਸਲ ਨੂੰ ਦਿੱਤੀਆਂ ਹਦਾਇਤਾਂ

ਜਲੰਧਰ, 20 ਮਈ 2025: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਹਲਕੇ ‘ਚ ਪਹੁੰਚੇ ਅਤੇ ਨਗਰ ਕੌਂਸਲ ਕਰਤਾਰਪੁਰ ਵੱਲੋਂ ਪ੍ਰਬੰਧਿਤ ਸਫਾਈ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਅਚਾਨਕ ਦੌਰਾ ਕੀਤਾ। ਇਸ ਦੌਰਾਨ ਡਾ. ਰਵਜੋਤ ਸਿੰਘ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਏਡੀਸੀ ਜਸਬੀਰ ਸਿੰਘ ਵੀ ਮੌਜੂਦ ਸਨ |

ਡਾ. ਰਵਜੋਤ ਸਿੰਘ ਨੇ ਨਿਰੀਖਣ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਅਤੇ ਸਮੇਂ ਸਿਰ ਕੂੜਾ ਇਕੱਠਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਖਾਸ ਕਰਕੇ ਉਨ੍ਹਾਂ ਥਾਵਾਂ ਤੋਂ ਜਿੱਥੇ ਵੱਡੀ ਮਾਤਰਾ ‘ਚ ਕੂੜਾ ਇਕੱਠਾ ਹੁੰਦਾ ਹੈ।

ਇਸਦੇ ਨਾਲ ਹੀ ਮੰਤਰੀ ਰਵਜੋਤ ਸਿੰਘ (Dr. Ravjot Singh) ਨੇ ਕਿਹਾ ਕਿ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਲਈ ਸਫ਼ਾਈ ਦੇ ਕੰਮ ‘ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਮੰਤਰੀ ਨੇ ਨਗਰ ਨਿਗਮ ਜਲੰਧਰ ਵੱਲੋਂ ਵਿਕਸਤ ਕੀਤੀ ਜਾ ਰਹੀ ਗਊਸ਼ਾਲਾ ਦਾ ਵੀ ਨਿਰੀਖਣ ਕੀਤਾ ਅਤੇ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਗਊਸ਼ਾਲਾ ਖਾਸ ਕਰਕੇ ਹਾਈਵੇਅ ‘ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ‘ਚ ਮੱਦਦ ਕਰੇਗਾ। ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਘੱਟ ਜਾਵੇਗਾ। ਸ਼ਹਿਰ ‘ਚ ਚੱਲ ਰਹੇ ਅਤੇ ਪੂਰੇ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦੇ ਹੋਏ, ਜਿਨ੍ਹਾਂ ‘ਚ ਗੁਰਦੁਆਰਾ ਗੰਗਸਰ ਸਾਹਿਬ ਦੇ ਨੇੜੇ ਪ੍ਰੋਜੈਕਟ ਵੀ ਸ਼ਾਮਲ ਹਨ, ਡਾ. ਸਿੰਘ ਨੇ ਉਨ੍ਹਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

Read More: Mohali News: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਡੇਰਾਬੱਸੀ ਦਾ ਕੀਤਾ ਦੌਰਾ, ਵੱਖ-ਵੱਖ ਥਾਵਾਂ ਦੀ ਕੀਤੀ ਜਾਂਚ

Scroll to Top