21 ਮਈ 2025: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਵਿੱਚ ਸਥਿਤ ਮਾਤਾ ਭਦਰਕਾਲੀ ਮੰਦਿਰ ਵਿੱਚ ਮਾਤਾ ਭਦਰਕਾਲੀ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ, ਪੰਜਾਬ ਸਰਕਾਰ (punjab sarkar) ਨੇ 23 ਮਈ ਨੂੰ ਜਨਤਕ ਛੁੱਟੀ (Public holiday) ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ (punjab sarkar) ਦੇ ਮੁੱਖ ਸਕੱਤਰ ਕੇ.ਪੀ. ਸਿਨਹਾ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਬ-ਡਵੀਜ਼ਨ ਕਪੂਰਥਲਾ ਅਧੀਨ ਆਉਣ ਵਾਲੇ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ, ਬੋਰਡਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਛੁੱਟੀ (holiday) ਰਹੇਗੀ। ਹਾਲਾਂਕਿ, ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਜਿੱਥੇ ਉਸ ਦਿਨ ਪ੍ਰੀਖਿਆਵਾਂ ਹੋਣੀਆਂ ਹਨ, ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਪਿੰਡ ਸ਼ੇਖੂਪੁਰ ਵਿੱਚ ਸਥਿਤ ਮਾਤਾ ਭਦਰਕਾਲੀ ਮੰਦਰ ਹੁਣ ਸ਼ਰਧਾਲੂਆਂ ਲਈ ਆਸਥਾ ਦਾ ਮੁੱਖ ਕੇਂਦਰ ਬਣ ਗਿਆ ਹੈ। ਇੱਥੇ 78ਵਾਂ ਸਾਲਾਨਾ ਮੇਲਾ ਸ਼ੁਰੂ ਹੋ ਗਿਆ ਹੈ, ਜੋ 24 ਮਈ ਤੱਕ ਜਾਰੀ ਰਹੇਗਾ। 22 ਮਈ ਨੂੰ ਮੰਦਰ ਤੋਂ ਇੱਕ ਵਿਸ਼ਾਲ ਜਲੂਸ ਵੀ ਕੱਢਿਆ ਜਾਵੇਗਾ।
Read More: ਪੰਜਾਬ ‘ਚ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਵਸ ‘ਤੇ ਜਨਤਕ ਛੁੱਟੀ ਦਾ ਐਲਾਨ