21 ਮਈ 2025: ਲੁਧਿਆਣਾ (ludhiana) ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਲੁਧਿਆਣਾ ਦੇ ਡਿਪਟੀ ਕਮਿਸ਼ਨਰ (Deputy Commissioner’s) ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਦੱਸ ਦੇਈਏ ਕਿ ਧਮਕੀ ਮਿਲਣ ਤੋਂ ਬਾਅਦ ਪੂਰੇ ਮਿੰਨੀ ਸਕੱਤਰੇਤ ਵਿੱਚ ਹੜਕੰਪ ਮਚ ਗਿਆ। ਧਮਕੀ ਤੋਂ ਬਾਅਦ, ਉੱਥੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਅੱਜ ਕੰਮਕਾਜੀ ਦਿਨ ਹੋਣ ਕਰਕੇ, ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਲਈ ਦਫ਼ਤਰ ਪਹੁੰਚੇ ਹੋਏ ਸਨ। ਸਾਵਧਾਨੀ ਦੇ ਤੌਰ ‘ਤੇ, ਭਾਰੀ ਪੁਲਿਸ ਫੋਰਸ, ਬੰਬ ਨਿਰੋਧਕ ਦਸਤਾ, ਕੁੱਤਾ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਹਰੇਕ ਕਮਰੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜਾਂਚ ਜਾਰੀ ਹੈ।
Read More: ਲੁਧਿਆਣਾ ‘ਚ ਸਾ.ੜੇ ਜਾ ਰਹੇ ਪੁਤਲੇ, ਮੁਸਲਿਮ ਭਾਈਚਾਰਾ ਸੜਕਾਂ ‘ਤੇ ਉਤਰੇਗਾ