ਚੰਡੀਗੜ੍ਹ, 21 ਮਈ 2025: Punjab Weather: ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਅੱਤ ਦੀ ਗਰਮੀ ਤੋਂ ਪਰੇਸ਼ਾਨ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਪਾਰਾ 45.8 ਡਿਗਰੀ ਤੱਕ ਪਹੁੰਚ ਗਿਆ। ਮੌਸਮ ਵਿਭਾਗ ਨੇ ਪੰਜਾਬ ‘ਚ 21 ਤੋਂ 25 ਮਈ ਨੂੰ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ |
ਅੱਤ ਦੀ ਗਰਮੀ ਦੌਰਾਨ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਇੱਕ ਰਾਹਤ ਭਰੀ ਪਰ ਸਾਵਧਾਨੀ ਵਾਲੀ ਚੇਤਾਵਨੀ ਜਾਰੀ ਕੀਤੀ ਹੈ। ਅੱਜ 21 ਮਈ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ – ਮੋਹਾਲੀ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਪਠਾਨਕੋਟ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਧੂੜ ਭਰੀ ਹਨੇਰੀ, ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ ਦੇ ਨਾਲ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ |
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਮੋਹਾਲੀ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਮੋਗਾ, ਬਰਨਾਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
Read More: Rain Alert: ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ‘ਚ ਬਦਲੇਗਾ ਮੌਸਮ, ਧੂੜ ਭਰੀ ਹਨੇਰੀ ਨਾਲ ਮੀਂਹ ਦੀ ਚੇਤਾਵਨੀ