ਚੰਡੀਗੜ੍ਹ, 21 ਮਈ 2025: ਅੱਜ ਸ਼ਾਮ ਚੰਡੀਗੜ੍ਹ ਅਤੇ ਮੋਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੀਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਮੌਸਮ ਬਦਲਣ ਨਾਲ ਕਈ ਇਲਾਕਿਆਂ ‘ਚ ਤੇਜ਼ ਤੂਫਾਨ ਚੱਲ ਰਿਹਾ ਹੈ। ਕੁਝ ਇਲਾਕਿਆਂ ‘ਚ ਗੜੇ ਵੀ ਪਏ ਹਨ ਅਤੇ ਦਿਨ ‘ਚ ਹੀ ਹਨੇਰਾ ਹੋ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ‘ਚ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ । ਇਸਦੇ ਨਾਲ ਹੀ ਪੰਜਾਬ ‘ਚ ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਨਵਾਂਸ਼ਹਿਰ, ਸ੍ਰੀ ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਜ਼ੀਰਕਪੁਰ, ਦਸੂਹਾ ਮੁਕੇਰੀਆ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ ‘ਚ ਤੇਜ਼ ਹਵਾਵਾਂ ਚੱਲਣਗੀਆਂ।
Read More: ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ