PM Modi

PM ਮੋਦੀ ਦਾ ਵਡੋਦਰਾ ਵਿਖੇ ਰੋਡ ਸ਼ੋਅ, ਗਾਂਧੀਨਗਰ ‘ਚ ਕਈਂ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਵਡੋਦਰਾ, 26 ਮਈ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ | ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵਡੋਦਰਾ (Vadodara) ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਹੈ। ਇੱਥੇ ਉਨ੍ਹਾਂ ਨੇ ਇੱਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਦਾ ਸਵਾਗਤ ਸਵੀਕਾਰ ਕੀਤਾ ਹੈ। ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਦੇ ਪਰਿਵਾਰਕ ਮੈਂਬਰ ਗੁਜਰਾਤ ਦੇ ਵਡੋਦਰਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੌਰਾਨ ਉਨ੍ਹਾਂ ‘ਤੇ ਫੁੱਲ ਵਰ੍ਹਾਉਂਦੇ ਹੋਏ। ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੌਰਾ ਪ੍ਰਧਾਨ ਮੰਤਰੀ ਮੋਦੀ ਸੂਬੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹੋਣਗੇ। ਆਪਣੀ ਗੁਜਰਾਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਦਾਹੋਦ, ਭੁਜ ਅਤੇ ਗਾਂਧੀਨਗਰ ‘ਚ 82,950 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

26 ਮਈ ਨੂੰ ਪ੍ਰਧਾਨ ਮੰਤਰੀ (PM Modi) ਭੁਜ ‘ਚ 53,414 ਕਰੋੜ ਰੁਪਏ ਦੇ 33 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸਦੇ ਨਾਲ ਹੀ ਭਲਕੇ 27 ਮਈ ਨੂੰ ਪ੍ਰਧਾਨ ਮੰਤਰੀ ਗਾਂਧੀਨਗਰ ਦੇ ਮਹਾਤਮਾ ਮੰਦਰ ‘ਚ ਕਰਵਾਏ ਜਾ ਰਹੇ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ, ਇਸ ਦੌਰਾਨ ਵੱਖ-ਵੱਖ ਵਿਭਾਗਾਂ ਅਧੀਨ 5,536 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ |

ਪ੍ਰਧਾਨ ਮੰਤਰੀ ਗਾਂਧੀਨਗਰ ‘ਚ ਗੁਜਰਾਤ ਸ਼ਹਿਰੀ ਵਿਕਾਸ ਦੇ 20ਵੇਂ ਵਰ੍ਹੇਗੰਢ ਸਮਾਗਮ ‘ਚ ਸ਼ਾਮਲ ਹੋਣਗੇ ਅਤੇ ਸ਼ਹਿਰੀ ਵਿਕਾਸ ਸਾਲ 2025 ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਵੇਰਾਵਲ ਅਤੇ ਅਹਿਮਦਾਬਾਦ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਅਤੇ ਵਲਸਾੜ ਅਤੇ ਦਾਹੋਦ ਸਟੇਸ਼ਨਾਂ ਵਿਚਕਾਰ ਇੱਕ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਗੇਜ ‘ਚ ਬਦਲੇ ਕਾਟੋਸਨ-ਕਲੋਲ ਸੈਕਸ਼ਨ ਦਾ ਉਦਘਾਟਨ ਵੀ ਕਰਨਗੇ ਅਤੇ ਇਸ ‘ਤੇ ਇੱਕ ਮਾਲ ਗੱਡੀ ਨੂੰ ਹਰੀ ਝੰਡੀ ਦਿਖਾਉਣਗੇ।

Read More: PM ਮੋਦੀ ਜਾਣਗੇ ਦੋ ਦਿਨਾਂ ਗੁਜਰਾਤ ਦੌਰੇ ‘ਤੇ, ਤਿੰਨ ਪ੍ਰੋਗਰਾਮਾਂ ‘ਚ ਲੈਣਗੇ ਹਿੱਸਾ

Scroll to Top