ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਵਿਜੀਲੈਂਸ ਨੇ ਹਾਸਲ ਕੀਤਾ ਰਿਮਾਂਡ

27 ਮਈ 2025: ਥਾਰ ਅਤੇ ਲਗਜ਼ਰੀ (luxury life) ਜ਼ਿੰਦਗੀ ਦੀ ਸ਼ੌਕੀਨ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ (amandeep kaur) ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਉਸ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਹੁਣ ਪੁਲਿਸ ਨੇ ਉਸਦੀ ਜਾਇਦਾਦ ਜ਼ਬਤ ਕਰ ਲਈ ਹੈ। ਇਸ ਦੇ ਨਾਲ ਹੀ ਉਸਦਾ ਮੋਬਾਈਲ ਫੋਨ, ਪਲਾਟ ਅਤੇ ਥਾਰ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ਕੁੱਲ ਮਿਲਾ ਕੇ 1 ਕਰੋੜ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਇਸ ਸਬੰਧੀ ਪੁਲਿਸ ਨੇ ਉਸਦੇ ਘਰ ਦੇ ਬਾਹਰ ਪੋਸਟਰ ਵੀ ਚਿਪਕਾਏ ਹਨ। ਇਹ ਜ਼ਿਕਰਯੋਗ ਹੈ ਕਿ ਪੁਲਿਸ ਨੇ ਅਮਨਦੀਪ ਕੌਰ ਨੂੰ ਉਸਦੀ ਥਾਰ ਕਾਰ (thar) ਵਿੱਚੋਂ ਚਿੱਟਾ (ਨਸ਼ੀਲੇ ਪਦਾਰਥ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ, ਹਾਲਾਂਕਿ ਉਸਨੂੰ ਜ਼ਮਾਨਤ ਮਿਲ ਗਈ। ਪਰ ਕੱਲ੍ਹ ਵਿਜੀਲੈਂਸ ਵਿਭਾਗ ਨੇ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੁਬਾਰਾ ਗ੍ਰਿਫ਼ਤਾਰ ਕਰ ਲਿਆ। ਇਸ ਵੇਲੇ ਅਮਨਦੀਪ ਕੌਰ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ।

ਉਥੇ ਹੀ ਦੱਸ ਦੇਈਏ ਕਿ ਕਾਰਵਾਈ ਕਰਦੇ ਹੋਏ ਵਿਜੀਲੈਂਸ (vigilance) ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਅਦਾਲਤ ‘ਚ ਪੇਸ਼ ਕੀਤਾ ਅਤੇ ਵਿਜੀਲੈਂਸ ਨੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ| ਉਥੇ ਹੀ ਦੱਸ ਦੇਈਏ 29 ਮਈ ਨੂੰ ਸ਼ਾਮ 3 ਵਜੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ|

Read More: Bathinda News: ਕਾਂਸਟੇਬਲ ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਪ੍ਰਾਪਰਟੀ ਕੀਤੀ ਫ੍ਰੀਜ਼

Scroll to Top