ਜਲੰਧਰ, 27 ਮਈ, 2025: ਜਲੰਧਰ ‘ਚ ਗਰੋਵਰ ਕਲੋਨੀ ਵਿਖੇ ਦਿਨ-ਦਿਹਾੜੇ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਇੱਕ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਗਰਾ (Parminder Singh Dhingra) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਵਾਦ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਤੌਰ ਗੋਲੀ ਮਾਰ ਦਿੱਤੀ ਅਤੇ ਕਤਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਪਰਮਿੰਦਰ ਸਿੰਘ ਢੀਂਗਰਾ ਦੀ ਮ੍ਰਿਤਕ ਦੇਹ ਘਰ ‘ਚ ਮਿਲੀ ਹੈ |
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਵਕੀਲ ਪਰਮਿੰਦਰ ਸਿੰਘ (Parminder Singh Dhingra) ਦੇ ਕਥਿਤ ਕਤਲ ਦਾ ਗੁਆਂਢੀਆਂ ‘ਤੇ ਦੋਸ਼ ਲੱਗਾ ਹੈ | ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਘਰ ਨੂੰ ਸੀਲ ਕਰ ਦਿੱਤਾ ਹੈ।
Read More: Jalandhar News: ਜਲੰਧਰ ‘ਚ ਪੁਲਿਸ ਦੀ ਛਾਪੇਮਾਰੀ, ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ