ਚੰਡੀਗੜ੍ਹ, 28 ਮਈ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦਾ ਅੱਜ 89 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ ‘ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੇ ਦੇਹਾਂਤ ਦੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ | ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |
Read More: Sukhdev Singh Dhindsa: ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦੇਹਾਂਤ