ਚੰਡੀਗੜ੍ਹ, 29 ਮਈ 2025: Punjab Holiday: ਪੰਜਾਬ ‘ਚ 30 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ 31 ਮਈ ਨੂੰ ਸ਼ਨੀਵਾਰ ਅਤੇ 01 ਜੂਨ ਨੂੰ ਐਤਵਾਰ ਹੈ, ਇਸ ਲਈ ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀਆਂ ਆ ਰਹੀਆਂ ਹਨ। ਜੋ ਕਿ ਘੁੰਮਣ ਵਾਲਿਆਂ ਲਈ ਲੰਮੇ ਵੀਕਐਂਡ ਲਈ ਇੱਕ ਵਧੀਆ ਮੌਕਾ ਬਣ ਗਿਆ ਹੈ। ਖਾਸ ਕਰਕੇ ਪੰਜਾਬ ਦੇ ਸਕੂਲਾਂ ‘ਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਰਹੀਆਂ ਹਨ, ਇਸ ਲਈ ਇਹ ਸਮਾਂ ਬੱਚਿਆਂ ਅਤੇ ਪਰਿਵਾਰਾਂ ਲਈ ਧਾਰਮਿਕ ਸਥਾਨਾਂ ਅਤੇ ਹੋਰ ਜਗ੍ਹਾ ਦੀ ਯਾਤਰਾ ਕਰਨ ਦਾ ਇੱਕ ਵਧੀਆ ਮੌਕਾ ਹੈ |
ਜਿਕਰਯੋਗ ਹੈ ਕਿ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਕਾਰਨ 30 ਮਈ, 2025 (ਸ਼ੁੱਕਰਵਾਰ) ਨੂੰ ਪੰਜਾਬ ‘ਚ ਜਨਤਕ ਛੁੱਟੀ ਰਹੇਗੀ। ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇਸਨੂੰ ਸਾਲਾਨਾ ਛੁੱਟੀਆਂ ਦੀ ਸੂਚੀ ‘ਚ ਵੀ ਸ਼ਾਮਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਦਿਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।
Read More: Punjab Holiday: ਲੁਧਿਆਣਾ ‘ਚ ਜ਼ਿਮਨੀ ਚੋਣ ਮੱਦੇਨਜਰ ਛੁੱਟੀ ਦਾ ਐਲਾਨ