29 ਮਈ 2025: ਲੁਧਿਆਣਾ ਪੱਛਮੀ ਵਿਧਾਨ ਸਭਾ (vidhan sabha) ਸੀਟ ਲਈ ਨਾਮਜ਼ਦਗੀ ਦੇ ਚੌਥੇ ਦਿਨ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਦੇ ਨਾਲ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ( charanjit singh channi) ਵੀ ਸਨ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਕਟਾਣਾ (ਦੇਬੀ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 2 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਵੋਟਿੰਗ 19 ਜੂਨ ਨੂੰ ਹੋਵੇਗੀ। 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਘੋਸ਼ਿਤ ਕੀਤਾ ਜਾਵੇਗਾ।
Read More: Ludhiana By-Elections: ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾਖਲ ਕਰਨਗੇ ਨਾਮਜ਼ਦਗੀ