ਹਰਿਆਣਾ, 29 ਮਈ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 55 ਸਾਲਾਂ ਤੱਕ ਸੱਤਾ ਦਾ ਆਨੰਦ ਮਾਣਨ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦੀ ਹਾਲਤ ਲਈ ਜ਼ਿੰਮੇਵਾਰ ਹੈ, ਜਦੋਂ ਕਿ ਸਾਲ 2014 ‘ਚ ਦੇਸ਼ ਦੇ ਪ੍ਰਧਾਨ ਸੇਵਕ ਵਜੋਂ ਦੇਸ਼ ਦੀ ਵਾਗਡੋਰ ਸੰਭਾਲਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਕਿਸਾਨਾਂ ਨੂੰ ਲਗਾਤਾਰ ਸਸ਼ਕਤ ਅਤੇ ਮਜ਼ਬੂਤ ਕੀਤਾ ਹੈ, ਸਗੋਂ ਉਨ੍ਹਾਂ ਨੂੰ ਵਿਕਸਤ ਭਾਰਤ ਦਾ ਇੱਕ ਮਹੱਤਵਪੂਰਨ ਥੰਮ੍ਹ ਮੰਨ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਵੀ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਕਿਹਾ ਸੀ ਕਿ ਜੇਕਰ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਦੇ ਹਨ, ਤਾਂ ਉਹ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰ ਦੇਣਗੇ।
ਜਦੋਂ ਕਿ ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ 2014 ਤੋਂ ਕਿਸਾਨਾਂ ਦੇ ਹਿੱਤ ‘ਚ ਫਸਲਾਂ ‘ਤੇ ਲਗਾਤਾਰ ਸਮਰਥਨ ਮੁੱਲ ਵਧਾ ਰਹੇ ਹਨ। ਵਿਰੋਧੀ ਧਿਰ ਨੂੰ ਕਿਸਾਨਾਂ ਦੇ ਹਿੱਤ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਆਪਣੇ ਮਾਮਲਿਆਂ ‘ਚ ਝਾਤੀ ਮਾਰਨੀ ਚਾਹੀਦੀ ਹੈ, ਫਿਰ ਦੂਜਿਆਂ ‘ਤੇ ਉਂਗਲੀਆਂ ਚੁੱਕਣੀਆਂ ਚਾਹੀਦੀਆਂ ਹਨ। ਵਿਰੋਧੀ ਧਿਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ, ਕਿਉਂਕਿ ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ।
ਮੁੱਖ ਮੰਤਰੀ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਕੁਰੂਕਸ਼ੇਤਰ ਯੂਨੀਵਰਸਿਟੀ ਕੈਂਪਸ ‘ਚ ਕਰਵਾਏ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਉਦਘਾਟਨ ਮੌਕੇ ਸੂਬੇ ਭਰ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਪ੍ਰੋਗਰਾਮ ਚ ਮੌਜੂਦ ਸਨ। ਕਾਂਗਰਸ ਦੇ ਰਾਜ ਦੌਰਾਨ ਫਸਲਾਂ ਦੇ ਐਮਐਸਪੀ ਲਈ ਕੁੱਲ 7 ਲੱਖ 41 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਸਨ, ਜਦੋਂ ਕਿ ਮੋਦੀ ਸਰਕਾਰ ਨੇ 10 ਸਾਲਾਂ ਚ 23 ਲੱਖ 61 ਹਜ਼ਾਰ ਕਰੋੜ ਰੁਪਏ ਦਿੱਤੇ ਸਨ।
ਅੰਕੜੇ ਪੇਸ਼ ਕਰਦੇ ਹੋਏ, ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਫਸਲਾਂ ਦੇ ਐਮਐਸਪੀ ਲਈ ਕੁੱਲ 7 ਲੱਖ 41 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਸਨ, ਜਦੋਂ ਕਿ ਮੋਦੀ ਸਰਕਾਰ ਨੇ 10 ਸਾਲਾਂ ਵਿੱਚ 23 ਲੱਖ 61 ਹਜ਼ਾਰ ਕਰੋੜ ਰੁਪਏ ਦਿੱਤੇ ਸਨ।
Read More: CM ਨਾਇਬ ਸਿੰਘ ਸੈਣੀ ਵੱਲੋਂ ਕੁਰੂਕਸ਼ੇਤਰ ਤੋਂ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ