ਬਿਹਾਰ, 30 ਮਈ 2025: ਅੱਜ ਬਿਹਾਰ (Bihar) ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ 48 ਹਜ਼ਾਰ 500 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਤੋਹਫ਼ਾ ਦਿੱਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਭਾਸ਼ਣ ਭੋਜਪੁਰੀ ਭਾਸ਼ਾ ‘ਚ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਇਸ ਪਵਿੱਤਰ ਧਰਤੀ ‘ਤੇ ਬਿਹਾਰ ਦੇ ਵਿਕਾਸ ਨੂੰ ਹੁਲਾਰਾ ਦੇਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇੱਥੇ ਪ੍ਰਧਾਨ ਮੰਤਰੀ ਮੋਦੀ (PM Modi) ਵੱਲੋਂ ਲਗਭਗ 50 ਹਜ਼ਾਰ ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਕਰਮਗੰਜ ਆਏ ਹਨ, ਇਹ ਬਹੁਤ ਖੁਸ਼ੀ ਦੀ ਗੱਲ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਰਾਜਪਾਲ, ਉਪ ਮੁੱਖ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਆਮ ਲੋਕਾਂ ਦਾ ਸਵਾਗਤ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਈ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਨ੍ਹਾਂ ਸਾਰਿਆਂ ਦੀ ਕੁੱਲ ਲਾਗਤ 48500 ਕਰੋੜ ਤੋਂ ਵੱਧ ਹੈ। ਬਿਹਾਰ (Bihar) ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਯੋਜਨਾਵਾਂ ਤੋਂ ਬਹੁਤ ਲਾਭ ਹੋਵੇਗਾ। ਮੈਂ ਇਸ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਪੜ੍ਹ ਰਹੀਆਂ ਹਨ, ਨੌਕਰੀਆਂ ਪ੍ਰਾਪਤ ਕਰ ਰਹੀਆਂ ਹਨ ਅਤੇ ਆਪਣਾ ਵਿਕਾਸ ਕਰ ਰਹੀਆਂ ਹਨ। ਅਸੀਂ ਬਿਹਾਰ ਦੇ ਵਿਕਾਸ ਲਈ ਕੰਮ ਕਰ ਰਹੇ ਹਾਂ। ਸਿੱਖਿਆ ਅਤੇ ਸਿਹਤ ਦੇ ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਬਿਹਾਰ ‘ਚ ਸੜਕਾਂ ਅਤੇ ਪੁਲ ਬਣਾਏ ਗਏ। ਸੀਐਮ ਨਿਤੀਸ਼ ਕੁਮਾਰ ਨੇ ਕਿਹਾ ਕਿ ਇਸ ਸਾਲ ਜੂਨ ਤੱਕ ਹਰ ਘਰ ‘ਚ ਨਲਕੇ ਦਾ ਪਾਣੀ, ਹਰ ਘਰ ‘ਚ ਬਿਜਲੀ, ਹਰ ਘਰ ‘ਚ ਟਾਇਲਟ ਸਮੇਤ ਕਈ ਵਿਕਾਸ ਯੋਜਨਾਵਾਂ ਪੂਰੀਆਂ ਹੋ ਜਾਣਗੀਆਂ।
Read More: CM ਯੋਗੀ ਆਦਿੱਤਿਆਨਾਥ ਵੱਲੋਂ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ