ਜ਼ੀਰਕਪੁਰ 30 ਮਈ, 2025: ਪੰਜਾਬ ਸਰਕਾਰ ਦੀ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਜ਼ੀਰਕਪੁਰ (Zirakpur Municipal Council) ਨੇ ਬੀਤੇ ਦਿਨ ਆਪਣੇ ਅਧਿਕਾਰ ਖੇਤਰ ‘ਚ ਆਉਂਦੇ ਪੀਰ ਮੁਛੱਲਾ ਇਲਾਕੇ ‘ਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੀ ਅਸਥਾਈ ਢਾਂਚੇ ਨੂੰ ਢਾਹ ਦਿੱਤਾ ਗਿਆ |
ਇਸ ਕਾਰਵਾਈ ਬਾਰੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੀਰ ਮੁਛੱਲਾ ‘ਚ ਨਗਰ ਕੌਂਸਲ (Zirakpur Municipal Council) ਦੀ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਦੀ ਸ਼ਿਕਾਇਤ ਮਿਲਣ ‘ਤੇ ਮੰਤਰੀ ਡਾ. ਰਵਜੋਤ ਸਿੰਘ ਨੇ ਵਾਈਨ ਸ਼ਾਪ ਦੀ ਢਾਂਚੇ ਨੂੰ ਢਾਹ ਦੇਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਨੂੰ ਇਸ ਗ਼ੈਰ-ਕਾਨੂੰਨੀ ਉਸਾਰੀ ਵਿਰੁੱਧ ਕੀਤੀ ਕਾਰਵਾਈ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।
ਦੂਜੇ ਪਾਸੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਵਾਈਨ ਸ਼ਾਪ ਨਗਰ ਕੌਂਸਲ ਦੀ ਜ਼ਮੀਨ ‘ਤੇ ਗ਼ੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਸੀ, ਅਤੇ ਜਦੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਵੇਰੇ ਨਗਰ ਕੌਂਸਲ ਜ਼ੀਰਕਪੁਰ ਦਾ ਦੌਰਾ ਕੀਤਾ ਤਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ ਸੀ |
ਇਸ ਮਾਮਲੇ ਸੰਬੰਧੀ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਕੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ। ਸਥਾਨਕ ਸਰਕਾਰਾਂ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ‘ਚ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਕਬਜ਼ੇ ਵਾਲੀ ਜ਼ਮੀਨ ‘ਤੇ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕਰਨ।
Read More: ਗਿੱਦੜਬਾਹਾ ‘ਚ ਪੁਲਿਸ ਦੀ ਕਾਰਵਾਈ, 2 ਇਮਾਰਤਾਂ ਨੂੰ ਬੁਲਡੋਜ਼ਰ ਨਾਲ ਢਾਹਿਆ