30 ਮਈ 2025: ਆਲ ਪੰਜਾਬ ਆਂਗਣਵਾੜੀ ਮੁਲਾਜ਼ਿਮ ਯੂਨੀਅਨ ਦੇ ਯਤਨਾਂ ਸਦਕਾ ਹੁਣ ਆਂਗਣਵਾੜੀ ਕੇਂਦਰਾਂ (Anganwadi Centers) ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸ ਸਬੰਧੀ ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਯੂਨੀਅਨ (union) ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਹਾਲ ਹੀ ਵਿੱਚ ਯੂਨੀਅਨ ਦੇ ਇੱਕ ਵਫ਼ਦ ਨੇ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਆਂਗਣਵਾੜੀ ਕੇਂਦਰਾਂ ਨੂੰ ਵੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਾਂਗ ਛੁੱਟੀਆਂ ਦਿੱਤੀਆਂ ਜਾਣ। ਹੁਣ ਪੰਜਾਬ ਵਿੱਚ ਚੱਲ ਰਹੇ ਲਗਭਗ 27,000 ਆਂਗਣਵਾੜੀ ਕੇਂਦਰਾਂ (Anganwadi Centers) ਵਿੱਚ 2 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ (Anganwadi Workers ) ਪਹਿਲਾਂ ਵਾਂਗ ਹੀ ਔਨਲਾਈਨ ਕੰਮ ਕਰਦੇ ਰਹਿਣਗੇ।
Read More: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਠਿੰਡਾ ਦੇ ਆਂਗਣਵਾੜੀ ਸੈਂਟਰਾਂ ਦੀ ਅਚਨਚੇਤ ਚੈਕਿੰਗ