ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਨ ਦਿਵਸ ਮੌਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ

2 ਜੂਨ 2025: ਵਾਤਾਵਰਨ ਦਿਵਸ ( Environment Day) 2025 ਅਧੀਨ ਮਿਤੀ 22 ਮਈ ਤੋਂ 4 ਜੂਨ 2025 ਹਫਤਾਵਰੀ ਪ੍ਰੋਗਰਾਮ ਸਬੰਧੀ ਬਲਾਕ ਮੋਹਾਲੀ ਦੇ ਪਿੰਡ- ਨਗਿਆਰੀ ,ਗਿਗੇ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿਖੇ ਵਿਸ਼ੇਸ਼ ਪ੍ਰੋਗਰਾਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਡਿਵੀਜ਼ਨ ਨੰ- 03,ਵੱਲੋਂ ਕੀਤਾ ਗਿਆ।

ਦੱਸ ਦੇਈਏ ਕਿ ਜਿਸ ਵਿੱਚ ਪਿੰਡਾਂ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਿੰਗਲ ਪਲਾਸਟਿਕ ਵਰਤੋਂ ਬੰਦ ਕਰਨ ਸਬੰਧੀ ਪਲਾਸਟਿਕ ਦੇ ਮਨੁੱਖੀ ਜੀਵਨ ਅਤੇ ਵਾਤਾਵਰਨ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਸਾਫ-ਸਫਾਈ, ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਗਿੱਲਾ ਸੁੱਕਾ ਕੂੜਾ ਅਲੱਗ ਅਲੱਗ ਕਰਨਾ, ਠੋਸ ਪ੍ਰਬੰਧਨ ਪ੍ਰੋਜੈਕਟ ਸਬੰਧੀ ਜਾਗਰੂਕਤਾ ਅਤੇ ਸਹੁੰ ਚੁੱਕ ਪ੍ਰੋਗਰਾਮ ਕੀਤਾ ਗਿਆ।

ਇਸ ਪ੍ਰੋਗਰਾਮ ਦੀ ਮੋਹਾਲੀ ਦੇ ਐਮਐਲਏ ਕੁਲਵੰਤ ਸਿੰਘ (MLA kulwant singh) ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਗਈ । ਇਸ ਵਿੱਚ ਵੱਖ-ਵੱਖ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਦੇ ਬਜ਼ੁਰਗ, ਬੱਚੇ , ਮਹਿਲਾਵਾਂ ਵੀ ਸ਼ਾਮਿਲ ਹੋਏ । ਇਸ ਪ੍ਰੋਗਰਾਮ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ XEN ਰਮਨਪ੍ਰੀਤ ਸਿੰਘ, SDO ਰਜਿੰਦਰ ਸਚਦੇਵਾ ਦੀ ਅਗਵਾਈ ਹੇਠ ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ, ਜੇ.ਈ ਮਨਪ੍ਰੀਤ ਸਿੰਘ, ਜੇ.ਈ ਸਤਨਾਮ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ।

Read More: Environment: ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

Scroll to Top