Raja Warring

ਰਵਨੀਤ ਬਿੱਟੂ ਤੇ ਸੁਨੀਲ ਜਾਖੜ ਸੰਧੂਰ ਦੇ ਨਾਮ ‘ਤੇ ਦੁਕਾਨਦਾਰੀ ਚਲਾਉਣਾ ਚਾਹੁੰਦੇ ਹਨ: ਰਾਜਾ ਵੜਿੰਗ

ਚੰਡੀਗੜ੍ਹ , 03 ਜੂਨ 2025: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਚੰਡੀਗੜ੍ਹ ‘ਚ ਪਾਰਟੀ ਦੇ 118 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਦੀ ਬੈਠਕ ਤੋਂ ਪਹਿਲਾਂ ਕਿਹਾ ਕਿ ਕਾਂਗਰਸ ‘ਚ ਸਭ ਕੁਝ ਠੀਕ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਆਪ੍ਰੇਸ਼ਨ ਸੰਧੂਰ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਆਪ੍ਰੇਸ਼ਨ ਸੰਧੂਰ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਸਿਰਫ਼ ਔਰਤ ਦੇ ਪਤੀ ਦਾ ਸੰਧੂਰ ‘ਤੇ ਅਧਿਕਾਰ ਹੈ। ਉਹ ਆਪਣੇ ਪਤੀ ਦੀ ਲੰਬੀ ਉਮਰ ਲਈ ਹੀ ਸੰਧੂਰ ਲਗਾਉਂਦੀ ਹੈ। ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਸੰਧੂਰ ਦੇ ਨਾਮ ‘ਤੇ ਦੁਕਾਨਦਾਰੀ ਚਲਾਉਣਾ ਚਾਹੁੰਦੇ ਹਨ, ਪੰਜਾਬ ਦੇ ਲੋਕ ਉਨ੍ਹਾਂ ਨੂੰ ਪੁੱਠੇ ਪੈਰੀਂ ਮੋੜ ਦੇਣਗੇ।

ਰਾਜਾ ਵੜਿੰਗ (Raja Warring) ਨੇ ਕਿਹਾ ਕਿ ਇਸ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਨਸ਼ੇ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਐਫਆਈਆਰ ਦਰਜ ਕਰਨ ਨਾਲ ਨਸ਼ਾ ਖਤਮ ਨਹੀਂ ਹੋਵੇਗਾ। ਇਸ ਲਈ ਇੱਕ ਸਰਬ-ਪਾਰਟੀ ਮੀਟਿੰਗ ਹੋਣੀ ਚਾਹੀਦੀ ਹੈ। ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਆਪ੍ਰੇਸ਼ਨ ਸੰਧੂਰ ‘ਚ ਕੀ ਹੋਇਆ ਸੀ। ਅਸੀਂ ਆਪਣੀਆਂ ਫੌਜਾਂ ਨੂੰ ਸਲਾਮ ਕਰਦੇ ਹਾਂ। ਅਸੀਂ ਆਪਣੇ ਦੇਸ਼ ਦੇ ਨਾਲ ਹਾਂ। ਰਾਹੁਲ ਗਾਂਧੀ ਵੱਲੋਂ ਆਪ੍ਰੇਸ਼ਨ ਸੰਧੂਰ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਪਹਿਲਾਂ ਹੀ ਕਿਉਂ ਸੂਚਿਤ ਕਰ ਦਿੱਤਾ ਕਿ ਅਸੀਂ ਹਮਲਾ ਕਰਨ ਜਾ ਰਹੇ ਹਾਂ?

Read more: ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਦਰਜ FIR ਦੇ ਮਾਮਲੇ ‘ਚ ਰਾਜਨੀਤੀ ਤੇਜ਼, ਰਾਜਾ ਵੜਿੰਗ ਨੇ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ

Scroll to Top