ਮੱਧ ਪ੍ਰਦੇਸ਼, 04 ਜੂਨ 2025: ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ‘ਚ ਪੱਤਰਕਾਰਾਂ ‘ਤੇ ਹੋਏ ਹਮਲੇ ‘ਤੇ (attack on journalists) ਨਾਰਾਜ਼ਗੀ ਪ੍ਰਗਟ ਕੀਤੀ ਹੈ। ਰੇਤ ਮਾਫ਼ੀਆ ਦੀ ਰਿਪੋਰਟਿੰਗ ਕਰਨ ‘ਤੇ ਥਾਣੇ ‘ਚ ਪੱਤਰਕਾਰਾਂ ‘ਤੇ ਹਮਲੇ ਦੇ ਮਾਮਲੇ ‘ਚ ਅਦਾਲਤ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਜਸਟਿਸ ਸੰਜੇ ਕਰੋਲ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਪੱਤਰਕਾਰਾਂ ਸ਼ਸ਼ੀਕਾਂਤ ਗੋਇਲ ਅਤੇ ਅਮਰਕਾਂਤ ਸਿੰਘ ਚੌਹਾਨ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ ਅਤੇ ਮੱਧ ਪ੍ਰਦੇਸ਼ ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ ਹੈ।
ਪਟੀਸ਼ਨਕਰਤਾਵਾਂ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਪਟੀਸ਼ਨਕਰਤਾਵਾਂ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਦੂਜੇ ਪੱਖ ਨੂੰ ਜਵਾਬ ਦੇਣ ਦਿਓ ਅਤੇ ਸੂਬੇ ਨੂੰ ਵੀ ਤੱਥ ਪੇਸ਼ ਕਰਨ ਦਿਓ। ਅਦਾਲਤ ਨੇ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਅਤੇ ਅਗਲੀ (attack on journalists) ਸੁਣਵਾਈ 9 ਜੂਨ ਨੂੰ ਤੈਅ ਕੀਤੀ।
28 ਮਈ ਨੂੰ ਦਿੱਲੀ ਹਾਈ ਕੋਰਟ ਨੇ ਪੱਤਰਕਾਰ ਅਮਰਕਾਂਤ ਚੌਹਾਨ ਨੂੰ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਭਿੰਡ ਦੇ ਪੁਲਿਸ ਸੁਪਰਡੈਂਟ ਨੇ ਕਥਿਤ ਤੌਰ ‘ਤੇ ਉਸਦੀ ਕੁੱਟਮਾਰ ਕੀਤੀ। ਇਸ ਨਾਲ ਉਸਦੀ ਜਾਨ ਨੂੰ ਖ਼ਤਰਾ ਹੈ। ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਚੌਹਾਨ ਨੂੰ ਦੋ ਮਹੀਨਿਆਂ ਲਈ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।
Read More: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਇੱਕ ਸ਼ਿਫਟ ‘ਚ ਹੋਵੇਗੀ ਨੀਟ ਪੀਜੀ 2025 ਦੀ ਪ੍ਰੀਖਿਆ