Navjot Sidhu

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਨਵਜੋਤ ਸਿੱਧੂ ਬਾਹਰ

ਲੁਧਿਆਣਾ, 04 ਜੂਨ 2025: ਆਗਾਮੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਆਲਾਕਮਾਨ ਨੇ ਆਪਣੇ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕਰਨ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।ਕਾਂਗਰਸ ਨੇ ਇਸ ਸੂਚੀ ‘ਚ ਸੀਨੀਅਰ ਕਾਂਗਰਸੀ ਆਗੂ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Sidhu) ਬਾਹਰ ਰੱਖਿਆ ਹੈ |

ਨਵਜੋਤ ਸਿੱਧੂ (Navjot Sidhu) ਕਾਂਗਰਸ ਪਾਰਟੀ ਦੇ ਇੱਕ ਵੱਡੇ ਬੁਲਾਰੇ ਹਨ। ਸਟਾਰ ਪ੍ਰਚਾਰਕਾਂ ‘ਚ ਉਨ੍ਹਾਂ ਦਾ ਨਾਮ ਨਾ ਹੋਣ ਨਾਲ ਜਿਮਨੀ ਚੋਣਾਂ ‘ਚ ਕਾਂਗਰਸ ਪਾਰਟੀ ਪ੍ਰਭਾਵਿਤ ਹੋ ਸਕਦੀ ਹੈ। ਸੂਚੀ ‘ਚ ਸਭ ਤੋਂ ਉੱਪਰ ਨਾਮ ਭੁਪੇਸ਼ ਬਘੇਲ ਹੈ।

Punjab Congress

ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ‘ਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਨੂੰ ਲਗਾਇਆ ਹੈ। ਇਸ ਸੂਚੀ ‘ਚ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਅਲਕਾ ਲਾਂਬਾ, ਕਨ੍ਹਈਆ ਕੁਮਾਰ, ਰਾਜ ਬੱਬਰ ਅਤੇ ਹੋਰ ਬਹੁਤ ਸਾਰੇ ਨਾਮ ਸ਼ਾਮਲ ਹਨ। ਇਸ ਸੀਟ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

Read More: ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ: ਸਿਬਿਨ ਸੀ

Scroll to Top