Chandigarh News: ਕੇਂਦਰੀ ਬਿਜਲੀ ਮੰਤਰਾਲੇ ਦੀ ਮੀਟਿੰਗ, ਹਿਮਾਚਲ ਪ੍ਰਦੇਸ਼, ਪੰਜਾਬ ਸਮੇਤ ਨੌਂ ਰਾਜਾਂ ਦੇ ਬਿਜਲੀ ਮੰਤਰੀਆਂ ਲਿਆ ਹਿੱਸਾ

6 ਜੂਨ 2025: ਕੇਂਦਰੀ ਬਿਜਲੀ ਮੰਤਰਾਲੇ ਦੀ ਅੱਜ ਚੰਡੀਗੜ੍ਹ (chandigarh) ਵਿਖੇ ਇਕ ਵਿੱਚ ਮੀਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਇਸ ਮੀਟਿੰਗ ਦੇ ਵਿੱਚ ਲਗਭਗ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀ ਹਿੱਸਾ ਲੈ ਰਹੇ ਹਨ। ਉਥੇ ਹੀ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, (delhi) ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਬਿਜਲੀ ਮੰਤਰੀ ਵੀ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ।

ਇਸ ਤੋਂ ਇਲਾਵਾ ਬਿਜਲੀ ਉਤਪਾਦਕ ਅਧਿਕਾਰੀ ਵੀ ਮੌਜੂਦ ਰਹਿਣਗੇ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕਰ ਰਹੇ ਹਨ। ਉਹ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ। ਦੱਸ ਦੇਈਏ ਕਿ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ (meeting) ਵਿੱਚ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਪਲਾਈ ਕਿਵੇਂ ਕੀਤੀ ਜਾਵੇਗੀ। ਸਾਰੇ ਰਾਜਾਂ ਵਿੱਚ ਤਾਲਮੇਲ ਕਿਵੇਂ ਬਣਾਇਆ ਜਾਵੇਗਾ। ਇਸ ਬਾਰੇ ਰਣਨੀਤੀ ਬਣਾਈ ਜਾ ਰਹੀ ਹੈ। ਸਾਰੇ ਅਧਿਕਾਰੀ ਅਤੇ ਬਿਜਲੀ ਮੰਤਰੀ ਮੀਟਿੰਗ ਵਿੱਚ ਪਹੁੰਚ ਚੁੱਕੇ ਹਨ। ਨਾਲ ਹੀ, ਹਰ ਕੋਈ ਆਪਣੇ ਵਿਚਾਰ ਰੱਖ ਰਿਹਾ ਹੈ।

Read More: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁਲਾਈ ਪ੍ਰੈਸ ਕਾਨਫਰੰਸ

Scroll to Top