ਚੋਣ ਕਮਿਸ਼ਨ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਧਿਕਾਰੀਆਂ ਲਈ ਕਰਵਾਇਆ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਨਵੀਂ ਦਿੱਲੀ, 6 ਜੂਨ 2025: ਭਾਰਤ ਚੋਣ ਕਮਿਸ਼ਨ ਨੇ ਅੱਜ ਨਵੀਂ ਦਿੱਲੀ ਵਿਖੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (IIIDEM) ‘ਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਧਿਕਾਰੀਆਂ ਅਤੇ ਸੋਸ਼ਲ ਮੀਡੀਆ ਨੋਡਲ ਅਧਿਕਾਰੀਆਂ ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕੀਤਾ |

ਇਸ ਸਿਖਲਾਈ ਪ੍ਰੋਗਰਾਮ ਦਾ ਮਕਸਦ ਮੀਡੀਆ ਨਾਲ ਚੋਣ ਅਧਿਕਾਰੀਆਂ ਦੇ ਬਿਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਸਹੀ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰੇਕ ਵੋਟਰ ਤੱਕ ਪਹੁੰਚਾਉਣ ਲਈ ਅਰਥਪੂਰਨ ਰਣਨੀਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

Election Commission

ਇਸ ਪ੍ਰੋਗਰਾਮ ‘ਚ ਦੇਸ਼ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਿੱਸਾ ਲਿਆ ਹੈ। ਸਿੱਧੇ ਨਾਲ ਹੀ ਪ੍ਰੋਗਰਾਮ ‘ਚ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਧਿਕਾਰੀਆਂ ਨੂੰ ਵਧੇਰੇ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਪ੍ਰੋਗਰਾਮ ਦੌਰਾਨ ਪੰਜਾਬ ਵੱਲੋਂ ਵੋਟਰਾਂ ਤੱਕ ਪਹੁੰਚਣ ਲਈ ਕੀਤੀਆਂ ਵਿਲੱਖਣ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤੇ ਫੇਸਬੁੱਕ ਲਾਈਵ ‘ਚ ਵੋਟਰਾਂ ਦੇ ਸਵਾਲਾਂ ਦੇ ਲਾਈਵ ਜਵਾਬ ਅਤੇ ਪੋਡਕਾਸਟ ਲੜੀ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ, ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਰੋਜ਼ਾਨਾ ਦਿੱਤੀ ਜਾਣ ਵਾਲੀ ਜਾਣਕਾਰੀ, ਗਿਆਨ ਅਤੇ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ।

Read More: ECI: ਚੋਣਾਂ ਤੋਂ ਬਾਅਦ ਡੇਟਾ ਇਕੱਠਾ ਕਰਨ ਲਈ ਚੋਣ ਕਮਿਸ਼

Scroll to Top