G7 ਸੰਮੇਲਨ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ PM ਮੋਦੀ ਨੂੰ G7 ਸੰਮੇਲਨ ਲਈ ਦਿੱਤਾ ਸੱਦਾ

ਕੈਨੇਡਾ, 06 ਜੂਨ 2025: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਉਨ੍ਹਾਂ ਨੂੰ G7 ਸੰਮੇਲਨ ਲਈ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਸੱਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਮੇਲਨ ‘ਚ ਉਨ੍ਹਾਂ ਨੂੰ ਮਿਲਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਇਸ ਸਾਲ G7 ਸੰਮੇਲਨ 15 ਤੋਂ 17 ਜੂਨ 2025 ਤੱਕ ਕੈਨੇਡਾ ਦੇ ਅਲਬਰਟਾ ਦੇ ਕਨਾਨਾਸਕਿਸ ‘ਚ ਹੋ ਰਿਹਾ ਹੈ। ਅਮਰੀਕਾ, ਫਰਾਂਸ, ਬ੍ਰਿਟੇਨ, ਜਾਪਾਨ, ਇਟਲੀ, ਕੈਨੇਡਾ ਅਤੇ ਜਰਮਨੀ ਦੇ ਚੋਟੀ ਦੇ ਆਗੂ ਇਸ ‘ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਭਾਰਤ, ਬ੍ਰਾਜ਼ੀਲ, ਮੈਕਸੀਕੋ, ਦੱਖਣੀ ਅਫਰੀਕਾ, ਯੂਕਰੇਨ ਦੇ ਰਾਸ਼ਟਰਪਤੀਆਂ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਵੀ ਸੰਮੇਲਨ ਲਈ ਸੱਦਾ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਫ਼ੋਨ ‘ਤੇ ਗੱਲ ਕਰਕੇ ਖੁਸ਼ੀ ਹੋਈ। ਮੈਂ ਉਨ੍ਹਾਂ ਨੂੰ ਹਾਲੀਆ ਚੋਣਾਂ ‘ਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਇਸ ਮਹੀਨੇ ਦੇ ਅੰਤ ‘ਚ ਕਨਾਨਾਸਕਿਸ ‘ਚ ਹੋਣ ਵਾਲੇ G7 ਸੰਮੇਲਨ ਲਈ ਸੱਦਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੋਵੇਂ ਜੀਵੰਤ ਲੋਕਤੰਤਰ ਹਨ ਅਤੇ ਸਾਡੇ ਲੋਕਾਂ ਵਿਚਕਾਰ ਡੂੰਘਾ ਰਿਸ਼ਤਾ ਹੈ। ਅਸੀਂ ਆਪਸੀ ਸਤਿਕਾਰ ਅਤੇ ਸਾਂਝੇ ਹਿੱਤਾਂ ਦੇ ਆਧਾਰ ‘ਤੇ ਨਵੀਂ ਊਰਜਾ ਨਾਲ ਮਿਲ ਕੇ ਕੰਮ ਕਰਾਂਗੇ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਉਨ੍ਹਾਂ ਦੀ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨੇ ਹਾਲ ਹੀ ‘ਚ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਜਿਸ ਤੋਂ ਬਾਅਦ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਸੁਧਾਰ ਦੇ ਸੰਕੇਤ ਮਿਲੇ ਸਨ।

Read More: Chenab Bridge: PM ਮੋਦੀ ਨੇ ਚਨਾਬ ਪੁਲ ਦਾ ਕੀਤਾ ਉਦਘਾਟਨ, ਚੱਲਣਗੀਆਂ ਵੰਦੇ ਭਾਰਤ ਰੇਲਗੱਡੀਆਂ

Scroll to Top