YouTuber Jasbir Singh

ਜਾਸੂਸੀ ਦੇ ਦੋਸ਼ ‘ਚ ਗ੍ਰਿਫ਼ਤਾਰ ਜਸਬੀਰ ਸਿੰਘ ਦੀ ਅੱਜ ਮੋਹਾਲੀ ਅਦਾਲਤ ‘ਚ ਪੇਸ਼ੀ

ਮੋਹਾਲੀ, 07 ਜੂਨ 2025: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਜਸਬੀਰ ਸਿੰਘ ਨੂੰ ਅੱਜ ਮੋਹਾਲੀ ਅਦਾਲਤ (Mohali court) ‘ਚ ਪੇਸ਼ ਕਰਕੇ ਅਦਾਲਤ ਤੋਂ ਜਸਬੀਰ ਦਾ ਹੋਰ ਪੁਲਿਸ ਮੰਗ ਸਕਦੀ ਹੈ |

ਦੱਸਿਆ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਹਨ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਸਬਸਕ੍ਰਾਈਬ ਹਨ ਅਤੇ ਜਸਬੀਰ ਸਿੰਘ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।

ਦੱਸਿਆ ਜਾ ਰਿਹਾ ਕਿ ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜਸਬੀਰ ਸਿੰਘ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ‘ਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ‘ਚ ਵੀ ਸਨ।

Read More: Mohali News: ਮੋਹਾਲੀ ਪੁਲਿਸ ‘ਚ ਤਾਇਨਾਤ ASI ਰਿਸ਼ਵਤਖੋਰੀ ਦੇ ਮਾਮਲੇ ਫਰਾਰ, ਜਾਣੋ ਵੇਰਵਾ

Scroll to Top