8 ਜੂਨ 2025: ਪੰਜਾਬ ਪੁਲਿਸ (punjab police) ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (anti gangster task force) ਅਤੇ ਮੁਕਤਸਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।
ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਤਿਆਰੀ ਸੀ
ਪੁਲਿਸ ਅਨੁਸਾਰ ਦੋਸ਼ੀਆਂ ਵਿਰੁੱਧ ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਗੰਭੀਰ ਮਾਮਲੇ ਦਰਜ ਹਨ। ਦੋਸ਼ੀ ਗੌਰਵ ਉਰਫ ਬਿੱਲਾ ਥਾਣਾ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਬਾਕੀ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਿੰਨੋਂ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।
Read More: DGP ਗੌਰਵ ਯਾਦਵ ਵੱਲੋਂ ਪਟਿਆਲਾ ‘ਚ ANTF ਦੇ ਨਵੇਂ ਦਫ਼ਤਰ ਦਾ ਉਦਘਾਟਨ