ਫਿਰੋਜ਼ਪੁਰ, 10 ਜੂਨ 2025: ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ (Ferozepur Central Jail) ‘ਚ ਪੁਲਿਸ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਕਈ ਮੋਬਾਈਲ ਫ਼ੋਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਧਿਕਾਰੀਆਂ ਵੱਲੋਂ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ‘ਚੋਂ 13 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ।
ਪੁਲਿਸ ਨੇ ਇਸ ਮਾਮਲੇ ‘ਚ 17 ਵਿਚਾਰ ਅਧੀਨ ਕੈਦੀਆਂ ਅਤੇ ਇੱਕ ਕੈਦੀ ਖ਼ਿਲਾਫ਼ ਸ਼ਹਿਰ ਦੇ ਥਾਣੇ ‘ਚ ਐਫ.ਆਈ.ਆਰ ਦਰਜ ਕੀਤੀ ਹੈ। ਜੇਲ੍ਹ ‘ਚੋਂ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਚਿੰਤਾ ਦਾ ਵਿਸ਼ਾ ਹੈ।
ਜਿਕਰਯੋਗ ਹੈ ਕਿ ਇਸ ਜੇਲ੍ਹ (Ferozepur Central Jail) ‘ਚੋਂ ਪਹਿਲਾਂ ਵੀ ਕਈ ਵਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਜਾ ਚੁੱਕੇ ਹਨ। ਜੇਲ੍ਹ ਅਧਿਕਾਰੀ ਹਰ ਵਾਰ ਸਖ਼ਤ ਸੁਰੱਖਿਆ ਪ੍ਰਬੰਧ ਹੋਣ ਦਾ ਦਾਅਵਾ ਕਰਦੇ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਕਸਰ ਇਹ ਮੋਬਾਈਲ ਫ਼ੋਨ ਜੇਲ੍ਹ ਦੀ ਕੰਧ ਦੇ ਬਾਹਰੋਂ ਅੰਦਰ ਸੁੱਟ ਦਿੱਤੇ ਜਾਂਦੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸਤੋਂ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ ‘ਚ ਬਾਹਰ ਤੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਸੁੱਟਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ |
Read More: ਪੰਜਾਬ ਪੁਲਿਸ ਨੇ ਸਾਲ 2024 ‘ਚ 559 ਗੈਂਗਸਟਰ ਅਤੇ 8935 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ: IGP ਸੁਖਚੈਨ ਸਿੰਘ ਗਿੱਲ