11 ਜੂਨ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਅੱਜ ਜਲੰਧਰ ਦੇ ਦੌਰੇ ‘ਤੇ ਹਨ। ਦੱਸ ਦੇਈਏ ਕਿ ਅੱਜ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਲੰਧਰ ਵਿੱਚ ਨਵੇਂ ਸਪੋਰਟਸ ਹੱਬ ਦਾ ਉਦਘਾਟਨ ਕੀਤਾ ਜਾਵੇਗਾ, ਇਹ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ (arvind kejriwal) ਕਰਨਗੇ| ਬਰਲਟਨ ਪਾਰਕ ਦੇ 77.7 ਕਰੋੜ ਰੁਪਏ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਦੱਸ ਦੇਈਏ ਬਰਲਟਨ ਪਾਰਕ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਪੋਰਟਸ ਹੱਬ ਬਣਾਇਆ ਜਾਵੇਗਾ|
ਇਸ ਸਬੰਧ ਵਿੱਚ ‘ਆਪ’ ਦੇ ਜਲੰਧਰ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ, ਸਾਰੇ ਕੌਂਸਲਰਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Read More: ਅੰਮ੍ਰਿਤਸਰ ਪਹੁੰਚੇ CM ਮਾਨ, 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਦੇ ਕਰਜ਼ੇ ਕੀਤੇ ਮੁਆਫ਼