ਪੰਜਾਬ ਮੌਸਮ: ਮੌਸਮ ਵਿਭਾਗ ਨੇ ਹੀਟਵੇਵ ਲਈ ਰੈੱਡ ਅਲਰਟ ਕੀਤਾ ਜਾਰੀ, ਕਦੋਂ ਪਵੇਗਾ ਮੀਂਹ

12 ਜੂਨ 2025: ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ (weather department) ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ (weather department)  ਵੱਲੋਂ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਘੱਟ ਗਿਆ ਹੈ।

ਹਾਲਾਂਕਿ, ਇਹ ਤਾਪਮਾਨ ਸੂਬੇ ਦੇ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ (bathinda) ਵਿੱਚ ਸਭ ਤੋਂ ਵੱਧ 45.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, 14 ਜੂਨ ਤੱਕ ਲੋਕਾਂ ਨੂੰ ਇਸ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਚੰਡੀਗੜ੍ਹ ਵਿੱਚ 41.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਬਿਜਲੀ ਦੀ ਮੰਗ 16836 ਮੈਗਾਵਾਟ ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤਿੰਨ ਦਿਨਾਂ ਤੱਕ ਗਰਮੀ ਬਹੁਤ ਜ਼ਿਆਦਾ ਰਹੇਗੀ। 18, 19 ਅਤੇ 20 ਤਰੀਕ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਅੱਜ ਪੰਜ ਜ਼ਿਲ੍ਹਿਆਂ ਵਿੱਚ ਹਾਲਾਤ ਖ਼ਰਾਬ ਰਹਿਣਗੇ।

ਮੌਸਮ ਵਿਭਾਗ ਅਨੁਸਾਰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਕਈ ਥਾਵਾਂ ‘ਤੇ ਤੇਜ਼ ਹੀਟਵੇਵ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

Read More: Punjab Weather: ਪੰਜਾਬ ‘ਚ ਫਿਰ ਵਧੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਅਲਰਟ ਜਾਰੀ

Scroll to Top