ਬੂਟਾ ਸਿੰਘ

ਪੰਜਾਬ ਸਰਕਾਰ ਨੇ ਹੁਣ ਤੱਕ ਦੀ ਸਭ ਤੋਂ ਵੱਧ 16,711 ਮੈਗਾਵਾਟ ਬਿਜਲੀ ਮੰਗ ਕੀਤੀ ਪੂਰੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 12 ਜੂਨ 2025: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ 11 ਜੂਨ 2025 ਨੂੰ ਬਿਨਾਂ ਕਿਸੇ ਕੱਟ ਦੇ ਸੂਬੇ ‘ਚ ਹੁਣ ਤੱਕ ਦੀ ਸਭ ਤੋਂ ਵੱਧ 16,711 ਮੈਗਾਵਾਟ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ, ਜਿਸ ਨਾਲ ਇਸਦੇ ਵਸਨੀਕਾਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਈ ਗਈ।

ਹਰਭਜਨ ਸਿੰਘ ਈਟੀਓ ਮੁਤਾਬਕ 10 ਜੂਨ 2025 ਨੂੰ ਬਿਜਲੀ ਦੀ ਮੰਗ ਦਾ ਇੱਕ ਨਵਾਂ ਰਿਕਾਰਡ ਬਣਾਇਆ ਗਿਆ ਸੀ, ਜਦੋਂ ਸੂਬੇ ‘ਚ 16,192 ਮੈਗਾਵਾਟ ਰਿਕਾਰਡ ਕੀਤਾ ਗਿਆ ਸੀ, ਇੱਕ ਰਿਕਾਰਡ ਜੋ 24 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਟੁੱਟ ਗਿਆ। ਇਸ ਤੋਂ ਪਹਿਲਾਂ ਬਿਜਲੀ ਦੀ ਮੰਗ ਦਾ ਰਿਕਾਰਡ 16,058 ਮੈਗਾਵਾਟ ਸੀ, ਜੋ ਕਿ 29 ਜੂਨ, 2024 ਨੂੰ ਦਰਜ ਕੀਤਾ ਸੀ।

ਬਿਜਲੀ ਮੰਤਰੀ ਨੇ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਜੋ ਸੂਬੇ ਦੇ ਵਸਨੀਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਵੀ ਦੱਸਿਆ ਕਿ ਗਰਮੀਆਂ ਦੇ ਮੌਸਮ ਅਤੇ ਝੋਨੇ ਦੀ ਬਿਜਾਈ ਦੇ ਸਮੇਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪਹਿਲਾਂ ਹੀ 17,000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਸੀ|

Read More: ਬਿਜਲੀ ਦੀ ਮੰਗ ਦਾ ਇੱਕ ਨਵਾਂ ਰਿਕਾਰਡ ਬਣਿਆ, ਜਾਣੋ ਵੇਰਵਾ

Scroll to Top