ਯੁੱਧ ਨਸ਼ਿਆਂ ਵਿਰੁੱਧ

ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, ਨਸ਼ਾ ਤਸਕਰੀ ‘ਚ 113 ਜਣੇ ਗ੍ਰਿਫਤਾਰ

ਚੰਡੀਗੜ੍ਹ, 12 ਜੂਨ 2025: ਪੰਜਾਬ ਪੁਲਿਸ ਮੁਤਾਬਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 102ਵੇਂ ਦਿਨ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇਨ ਅਤੇ 15040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੰਜਾਬ ਪੁਲਿਸ ਮੁਤਾਬਕ 102 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 16,982 ਪਹੁੰਚ ਗਈ ਹੈ |

ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਇਹ ਕਾਰਵਾਈ ਸ਼ੁਰੂ ਕੀਤੀ ਗਈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਮੁਹਿੰਮ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ‘ਚ 83 ਐਫ.ਆਈ.ਆਰ ਦਰਜ ਕੀਤੀਆਂ। ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 93 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 3 ਜਣੇ ਗ੍ਰਿਫਤਾਰ

Scroll to Top