ਚੰਡੀਗੜ੍ਹ 14 ਜੂਨ 2025: Corona cases in Punjab: ਪੰਜਾਬ ‘ਚ ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਹੋਏ ਵਾਧੇ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਇੱਕ ਹਫ਼ਤਾ ਪਹਿਲਾਂ ਸੂਬੇ ‘ਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਉਨ੍ਹਾਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਸਬੰਧੀ ਇੱਕ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ।
ਪੰਜਾਬ ‘ਚ ਸਭ ਤੋਂ ਵੱਧ ਮਾਮਲੇ ਲੁਧਿਆਣਾ ‘ਚ ਹਨ। ਇੱਥੇ 23 ਨਵੇਂ ਕੇਸ ਸਾਹਮਣੇ (Corona cases) ਆਏ ਹਨ। ਲੁਧਿਆਣਾ ‘ਚ ਇਹ ਵਾਧਾ ਉਸ ਸਮੇਂ ਹੋਇਆ ਹੈ ਜਦੋਂ ਚੋਣਾਂ, ਭੀੜ-ਭੜੱਕੇ ਵਾਲੇ ਚੋਣ ਮੁਹਿੰਮਾਂ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਰ-ਸਪਾਟਾ ਸਥਾਨਾਂ ‘ਤੇ ਜਾਣ ਕਾਰਨ ਰਾਜਨੀਤਿਕ ਗਤੀਵਿਧੀਆਂ ‘ਚ ਵਾਧਾ ਹੋਇਆ ਹੈ।
ਲੁਧਿਆਣਾ ਤੋਂ ਦੋ ਕੋਵਿਡ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚੋਂ ਇੱਕ 69 ਸਾਲਾ ਔਰਤ ਹੈ, ਜੋ ਪੀਜੀਆਈਐਮਈਆਰ ਚੰਡੀਗੜ੍ਹ ‘ਚ ਇਲਾਜ ਅਧੀਨ ਸੀ ਅਤੇ ਦੂਜੀ 39 ਸਾਲਾ ਵਿਅਕਤੀ ਹੈ, ਜਿਸਦੀ ਮੌਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ‘ਚ ਹੋਈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪਹਿਲਾਂ ਹੀ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਸਨ |
ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
1. ਬਜ਼ੁਰਗਾਂ, ਗਰਭਵਤੀ ਔਰਤਾਂ, ਬਿਮਾਰਾਂ ਅਤੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਅਤੇ ਬਾਜ਼ਾਰਾਂ ‘ਚ ਮਾਸਕ ਪਹਿਨਣੇ ਚਾਹੀਦੇ ਹਨ।
2. ਸਿਹਤ ਕਰਮਚਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਵਹਾਰ ਦੀ ਪਾਲਣਾ ਕਰਨ।
3. ਖੰਘਦੇ ਜਾਂ ਛਿੱਕਦੇ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਨਾਲ ਢੱਕੋ।
4. ਕਿਸੇ ਨੂੰ ਵੀ ਬੁਖਾਰ, ਖੰਘ ਜਾਂ ਫਿਰ ਸਾਹ ਲੈਣ ‘ਚ ਦਿੱਕਤ ਆਉਂਦੀ ਹੈ, ਤਾਂ ਮਾਸਕ ਪਹਿਨੋ ਅਤੇ ਤੁਰੰਤ ਡਾਕਟਰ ਨੂੰ ਮਿਲੋ।
5. ਹੱਥ ਧੋਤੇ ਬਿਨਾਂ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ।
6. ਜਨਤਕ ਥਾਵਾਂ ‘ਤੇ ਥੁੱਕਣ ਤੋਂ ਬਚੋ।
7. ਡਾਕਟਰੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਲਵੋ |
Read More: Corona Cases: ਪੰਜਾਬ ‘ਚ ਵਧਣ ਲੱਗੇ ਕੋਰੋਨਾ ਦੇ ਕੇਸ, ਐਕਟਿਵ ਕੇਸ 35 ਹੋਏ