ਲੁਧਿਆਣਾ, 14 ਜੂਨ 2025: Ludhiana By Election: ਲੁਧਿਆਣਾ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਹੋਣ ਵਾਲੀ ਜ਼ਿਮਨੀ ਨੂੰ ਲੈ ਕੇ ਸਿਆਸੀ ਪਾਰਾ ਆਪਣੇ ਸਿਖਰ ‘ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਚੋਣ ਮੈਦਾਨ ‘ਚ ਉਤਰੇ ਹਨ ਅਤੇ ਚੋਣ ਪ੍ਰਚਾਰ ‘ਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਇਸ ਲੜੀ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Saini) ਅੱਜ ਲੁਧਿਆਣਾ ਪਹੁੰਚ ਰਹੇ ਹਨ, ਜਿੱਥੇ ਉਹ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਜੀਵਨ ਗੁਪਤਾ ਦੇ ਸਮਰਥਨ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ |
ਨਾਇਬ ਸਿੰਘ ਸੈਣੀ ਦੇ ਆਉਣ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਬਹੁਤ ਉਤਸ਼ਾਹ ਹੈ। ਭਾਜਪਾ ਪਾਰਟੀ ਨੇ ਸ਼ਹਿਰ ਦੇ ਕਈ ਇਲਾਕਿਆਂ ‘ਚ ਪ੍ਰਚਾਰ ਤੇਜ਼ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਦੇ ਨਾਲ-ਨਾਲ, ਨੁੱਕੜ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਪਣੇ ਸੰਬੋਧਨ ‘ਚ ਨਾਇਬ ਸੈਣੀ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨਗੇ।
Read More: Haryana: ਹਰਿਆਣਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, 70 ਅਧਿਕਾਰੀਆਂ ਨੂੰ ਕੀਤਾ ਚਾਰਜਸ਼ੀਟ