Road accident

Road accident: ਆਸਟ੍ਰੇਲੀਆ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ

ਭੁੱਲਥ, 16 ਜੂਨ 2025: ਆਸਟ੍ਰੇਲੀਆ ਤੋਂ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ (Road accident) ‘ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਆਸਟ੍ਰੇਲੀਆ ‘ਚ ਇੱਕ ਸੜਕ ਹਾਦਸੇ ‘ਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਭੁੱਲਥ (ਪੰਜਾਬ) ਦਾ ਰਹਿਣ ਵਾਲਾ ਸੀ | ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ‘ਚ ਰਹਿ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਦੋ ਵਾਹਨਾਂ ਦੀ ਟੱਕਰ ਕਾਰਨ ਵਾਪਰਿਆ, ਜਿਸ ‘ਚ ਹਰਵਿੰਦਰ ਸਿੰਘ ਦੀ ਕਾਰ ਇੱਕ ਟਰਾਲੇ ਨਾਲ ਟਕਰਾ ਗਈ। ਟੱਕਰ (Road accident) ਇੰਨੀ ਭਿਆਨਕ ਸੀ ਕਿ ਹਰਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਉਹ ਉਸਦਾ ਸਭ ਤੋਂ ਛੋਟਾ ਭਰਾ ਸੀ। ਕੁਝ ਦਿਨ ਪਹਿਲਾਂ ਉਹ ਭਾਰਤ ਆਇਆ ਸੀ, ਜਿੱਥੇ ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਮਿਲਿਆ। ਹਰਵਿੰਦਰ ਆਪਣੇ ਪਿੱਛੇ ਆਪਣੀ ਪਤਨੀ ਅਤੇ ਤਿੰਨ ਮਾਸੂਮ ਧੀਆਂ ਛੱਡ ਗਿਆ ਹੈ।ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਦੇ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ‘ਚ ਕੀਤੇ ਜਾ ਸਕਣ।

Read More:Patiala News: ਆਸਟ੍ਰੇਲੀਆ ‘ਚ ਪਟਿਆਲਾ ਦੇ ਪੰਜਾਬੀ ਨੌਜਵਾਨ ਦਾ ਗੋ.ਲੀ ਮਾਰ ਕੇ ਕ.ਤ.ਲ

 

Scroll to Top