Census in India

India 16th Census: ਭਾਰਤ ‘ਚ ਜਨਗਣਨਾ ਸੰਬੰਧੀ ਨੋਟੀਫਿਕੇਸ਼ਨ ਜਾਰੀ, 16 ਭਾਸ਼ਾਵਾਂ ‘ਚ ਹੋਵੇਗੀ ਮੋਬਾਈਲ ਐਪ

ਨਵੀਂ ਦਿੱਲੀ, 16 ਜੂਨ 2025: Census in India: ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ‘ਚ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ। ਇਸ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਦੇ ਮੁਤਾਬਕ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਬਰਫ਼ ਨਾਲ ਢੱਕੇ ਗੈਰ-ਸਮਕਾਲੀ ਖੇਤਰਾਂ ‘ਚ ਜਨਗਣਨਾ 1 ਅਕਤੂਬਰ, 2026 ਤੋਂ ਸ਼ੁਰੂ ਹੋਵੇਗੀ। ਦੇਸ਼ ਦੇ ਬਾਕੀ ਹਿੱਸਿਆਂ ‘ਚ ਇਹ ਪ੍ਰਕਿਰਿਆ 1 ਮਾਰਚ 2027 ਤੋਂ ਸ਼ੁਰੂ ਹੋਵੇਗੀ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਜਨਗਣਨਾ ਕਰਵਾਉਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਮਹਾਪੰਜੀਅਨ ਅਤੇ ਜਨਗਣਨਾ ਕਮਿਸ਼ਨਰ ਮੌਤੁੰਜੈ ਕੁਮਾਰ ਨਾਰਾਇਣ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਸਰਕਾਰੀ ਬਿਆਨ ਦੇ ਮੁਤਾਬਕ ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਲਈ ਮੋਬਾਈਲ ਐਪਸ ਤਿਆਰ ਕੀਤੇ ਜਾਣਗੇ ਅਤੇ ਇਸ ‘ਚ ਜਨਗਣਨਾ ਨਾਲ ਸਬੰਧਤ ਸਾਰੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਐਪਸ 16 ਭਾਸ਼ਾਵਾਂ ‘ਚ ਉਪਲਬੱਧ ਹੋਣਗੇ।

Census in India

Census in India

ਗ੍ਰਹਿ ਮੰਤਰੀ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਕਿਹਾ ਸੀ, ’16ਵੀਂ ਜਨਗਣਨਾ ‘ਚ ਪਹਿਲੀ ਵਾਰ ਜਾਤੀ ਗਣਨਾ ਸ਼ਾਮਲ ਹੋਵੇਗੀ। 34 ਲੱਖ ਗਿਣਤੀਕਾਰ ਅਤੇ ਸੁਪਰਵਾਈਜ਼ਰ, 1.3 ਲੱਖ ਜਨਗਣਨਾ (Census in India) ਅਧਿਕਾਰੀ ਆਧੁਨਿਕ ਮੋਬਾਈਲ ਅਤੇ ਡਿਜੀਟਲ ਉਪਕਰਣਾਂ ਨਾਲ ਇਹ ਕੰਮ ਕਰਨਗੇ। ਜਾਤੀਆਂ ਦੀ ਗਿਣਤੀ ਅਤੇ ਜਨਗਣਨਾ ਦਾ ਕੰਮ 1 ਅਕਤੂਬਰ, 2026 ਤੋਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਅਤੇ ਦੇਸ਼ ਦੇ ਬਾਕੀ ਹਿੱਸਿਆਂ ‘ਚ 1 ਮਾਰਚ, 2027 ਤੋਂ ਸ਼ੁਰੂ ਹੋਵੇਗਾ।

Read More: ਭਾਰਤ ‘ਚ ਪਹਿਲੀ ਜਨਗਣਨਾ ਦਾ ਇਤਿਹਾਸ

Scroll to Top