PM Modi in Cyprus

“ਇਹ ਯੁੱਧ ਦਾ ਯੁੱਗ ਨਹੀਂ ਹੈ”, PM ਮੋਦੀ ਨੇ ਪੱਛਮੀ ਏਸ਼ੀਆ ਤੇ ਯੂਰਪ ‘ਚ ਚੱਲ ਰਹੇ ਟਕਰਾਅ ਦਿੱਤਾ ਬਿਆਨ

ਸਾਈਪ੍ਰਸ, 16 ਜੂਨ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਈਪ੍ਰਸ ਦੌਰੇ ‘ਤੇ ਹਨ | ਦੂਜੇ ਪਾਸੇ ਇਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਕਾਰਨ ਦੁਨੀਆਂ ਹਰ ‘ਚ ਚਰਚਾ ਹੈ | ਅੱਜ ਸਾਈਪ੍ਰਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਪੱਛਮੀ ਏਸ਼ੀਆ ਅਤੇ ਯੂਰਪ ‘ਚ ਚੱਲ ਰਹੇ ਟਕਰਾਵਾਂ ‘ਤੇ ਚਿੰਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ “ਸਾਡਾ ਮੰਨਣਾ ਹੈ ਕਿ ਇਹ ਯੁੱਧ ਦਾ ਯੁੱਗ ਨਹੀਂ ਹੈ”। ਪ੍ਰਧਾਨ ਮੰਤਰੀ ਨੇ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕਰਨ ਲਈ ਸਾਈਪ੍ਰਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ-ਸਾਈਪ੍ਰਸ-ਗ੍ਰੀਸ ਭਾਈਵਾਲੀ ਇਸ ਸਾਲ ਸ਼ੁਰੂ ਕੀਤੀ ਗਈ ਹੈ। ਭਾਰਤ-ਪੱਛਮੀ ਏਸ਼ੀਆ-ਯੂਰਪ ਆਰਥਿਕ ਗਲਿਆਰਾ ਖੇਤਰ ‘ਚ ਸ਼ਾਂਤੀ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਕਰੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਈਪ੍ਰਸ ਦੇ ਨਿਕੋਸ਼ੀਆ ‘ਚ ਰਾਸ਼ਟਰਪਤੀ ਭਵਨ ‘ਚ ਅਧਿਕਾਰਤ ਤੌਰ ‘ਤੇ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਿਡਜ਼ ਦੇ ਸੱਦੇ ‘ਤੇ ਸਾਈਪ੍ਰਸ ਦੇ ਦੋ ਦਿਨਾਂ ਅਧਿਕਾਰਤ ਦੌਰੇ ‘ਤੇ ਹਨ। ਇਹ ਦੋ ਦਹਾਕਿਆਂ ‘ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਈਪ੍ਰਸ ਦੀ ਪਹਿਲੀ ਫੇਰੀ ਹੈ।

ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਨਿਕੋਸ਼ੀਆ ‘ਚ ਰਾਸ਼ਟਰਪਤੀ ਕ੍ਰਿਸਟੋਡੌਲਾਈਡਜ਼ ਨਾਲ ਗੱਲਬਾਤ ਕੀਤੀ। ਇਹ ਫੇਰੀ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ, ਭੂਮੱਧ ਸਾਗਰ ਖੇਤਰ ਅਤੇ ਯੂਰਪੀਅਨ ਯੂਨੀਅਨ ਨਾਲ ਭਾਰਤ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਦੋਵਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਦੇ ਨਾਲ ਹੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨੇ ਕਿਹਾ ਕਿ ਅਸੀਂ ਆਪਣੇ ਦੁਵੱਲੇ ਸਬੰਧਾਂ ਅਤੇ ਵੱਖ-ਵੱਖ ਖੇਤਰਾਂ ‘ਚ ਤਾਲਮੇਲ ਵਧਾਉਣ ‘ਤੇ ਚਰਚਾ ਕੀਤੀ। ਅਸੀਂ ਰੱਖਿਆ ਸਹਿਯੋਗ, ਸੰਕਟ ਪ੍ਰਬੰਧਨ, ਸੈਰ-ਸਪਾਟਾ, ਨਵੀਨਤਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਕੰਮ ਕਰਨਾ ਚਾਹੁੰਦੇ ਹਾਂ। ਅਸੀਂ ਇਕੱਠੇ ਕੰਮ ਕਰਨ ‘ਤੇ ਸਹਿਮਤ ਹੋਏ ਤਾਂ ਜੋ ਅਸੀਂ ਠੋਸ ਨਤੀਜੇ ਦੇ ਸਕੀਏ।

Read More: ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ

Scroll to Top