Punjab

Buses Closed: ਸੋਚ ਸਮਝ ਇਸ ਦਿਨ ਨਿਕਲਣਾ ਘਰੋਂ, ਰਸਤੇ ਚ ਆ ਸਕਦੀ ਹੈ ਵੱਡੀ ਮੁਸੀਬਤ, ਜਾਣੋ ਵੇਰਵਾ

17 ਜੂਨ 2025: ਬੱਸਾਂ (buses) ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੀਆਰਟੀਸੀ, ਰੋਡਵੇਜ਼, ਪਨਬੱਸ (PUNBUS) ਦੇ ਕਰਮਚਾਰੀਆਂ ਨੇ ਹੁਣ ਤੱਕ ਤਨਖਾਹ ਨਾ ਮਿਲਣ ਦੇ ਵਿਰੋਧ ਵਿੱਚ ਬੱਸ ਸਟੈਂਡ (busstand) ਬੰਦ ਰੱਖਣ ਦਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਕਰਮਚਾਰੀਆਂ ਨੇ ਤਨਖਾਹ ਲਈ ਸਰਕਾਰ ਨੂੰ ਸੋਮਵਾਰ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਸੀ। ਇਸ ਤੋਂ ਬਾਅਦ ਵੀ ਜਦੋਂ ਤਨਖਾਹ ਨਹੀਂ ਆਈ ਤਾਂ ਪੀਆਰਟੀਸੀ ਕਰਮਚਾਰੀਆਂ ਨੇ ਮੰਗਲਵਾਰ ਯਾਨੀ ਅੱਜ 2 ਘੰਟੇ (ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ) ਪੀਆਰਟੀਸੀ ਨਾਲ ਸਬੰਧਤ ਬੱਸ ਸਟੈਂਡ ਬੰਦ ਰੱਖੇ। ਇਸ ਦੇ ਨਾਲ ਹੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ 19 ਜੂਨ ਨੂੰ ਬੱਸਾਂ ਰੋਕੀਆਂ ਜਾਣਗੀਆਂ।

ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਤਨਖਾਹ ਤੋਂ ਬਿਨਾਂ ਕਰਮਚਾਰੀਆਂ ਨੂੰ ਘਰ ਦਾ ਖਰਚ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਯੂਨੀਅਨ ਨੇ ਕਈ ਵਾਰ ਮੰਗ ਪੱਤਰ ਵੀ ਦਿੱਤਾ ਹੈ ਪਰ ਇਸਦਾ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ ਹੈ। ਹਰ ਮੀਟਿੰਗ ਵਿੱਚ ਭਰੋਸਾ ਦਿੱਤਾ ਜਾਂਦਾ ਹੈ, ਪਰ ਕੋਈ ਹੱਲ ਨਹੀਂ ਹੋਇਆ। ਇਸ ਲਈ ਉਨ੍ਹਾਂ ਨੂੰ ਬੱਸ ਸਟੈਂਡ ਬੰਦ ਕਰਨ ਦਾ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ।

Read More: Punjab Buses: ਪਨਬਸ-ਪੀਆਰਟੀਸੀ ਕਰਮਚਾਰੀਆਂ ਨੇ ਪੰਜਾਬ ‘ਚ ਹੜਤਾਲ ਕੀਤੀ ਮੁਲਤਵੀ

Scroll to Top