ਅੰਮ੍ਰਿਤਸਰ, 17 ਜੂਨ 2025: ਭਾਰਤੀ ਫੌਜ ‘ਚ ਸੇਵਾ ਨਿਭਾ ਰਹੇ ਅੰਮ੍ਰਿਤਸਰ ਜ਼ਿਲ੍ਹੇ ਦੇ ਫੌਜੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਫੌਜੀ ਜਵਾਨ 22 ਸਾਲਾ ਗੁਰਪ੍ਰੀਤ ਸਿੰਘ ਮ੍ਰਿਤਸਰ ‘ਚ ਤਰਨਤਾਰਨ ਰੋਡ ‘ਤੇ ਸਥਿਤ ਗੁਰੂਵਾਲੀ ਪਿੰਡ ਦਾ ਰਹਿਣ ਵਾਲਾ ਸੀ |
ਗੁਰਪ੍ਰੀਤ ਸਿੰਘ ਭਾਰਤੀ ਫੌਜ ਦੀ 2-ਸਿੱਖ ਰੈਜੀਮੈਂਟ ਵਿੱਚ ਜੀਡੀ (ਜਨਰਲ ਡਿਊਟੀ) ਵਜੋਂ ਤਾਇਨਾਤ ਸੀ, ਇਸ ਸਮੇਂ ਕੋਲਕਾਤਾ ‘ਚ ਆਪਣੀ ਡਿਊਟੀ ਨਿਭਾ ਰਿਹਾ ਸੀ।
ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ 19 ਦਸੰਬਰ 2022 ਨੂੰ ਫੌਜ ‘ਚ ਸ਼ਾਮਲ ਹੋਇਆ ਸੀ ਅਤੇ ਉਦੋਂ ਤੋਂ ਆਪਣੀ ਡਿਊਟੀ ਨਿਭਾ ਰਿਹਾ ਸੀ। ਫੌਜੀ ਦੀ ਮੌਤ ਦੀ ਖ਼ਬਰ ਸੁਣ ਕੇ ਜਵਾਨ ਦੇ ਪਿੰਡ ‘ਚ ਸੋਗ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸਦੀ ਆਤਮਾ ਦੀ ਸ਼ਾਂਤੀ ਲਈ 19 ਜੂਨ ਨੂੰ ਪਿੰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਜਾਵੇਗਾ। ਇਸ ਦੁਖਦਾਈ ਘਟਨਾ ਨੇ ਨਾ ਸਿਰਫ਼ ਪਰਿਵਾਰ ਨੂੰ ਸਗੋਂ ਪੂਰੇ ਭਾਈਚਾਰੇ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ।
Read More: CM ਭਗਵੰਤ ਮਾਨ ਨੇ ਫੌਜੀ ਜਵਾਨਾਂ ਨਾਲ ਵਾਪਰੇ ਹਾਦਸੇ ‘ਤੇ ਦੁੱਖ ਪ੍ਰਗਟਾਇਆ