ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ 108ਵੇਂ ਦਿਨ128 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ 2025: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਇਸ ਮੁਹਿੰਮ ਦੌਰਾਨ ਸਿਰਫ਼ 108 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਤਸਕਰਾਂ ਦੀ ਕੁੱਲ ਗਿਣਤੀ 17,897 ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਚਲਾਈ ਗਈ। ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਟੀਮਾਂ ਨੇ ਸੂਬੇ ਭਰ ‘ਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ ਕੁੱਲ 81 ਐਫ.ਆਈ.ਆਰ ਦਰਜ ਕੀਤੀਆਂ ਅਤੇ 557 ਸ਼ੱਕੀਆਂ ਤੋਂ ਪੁੱਛਗਿੱਛ ਕੀਤੀ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ – ਦੇ ਤਹਿਤ ਪੰਜਾਬ ਪੁਲਿਸ ਨੇ 69 ਜਣਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਮਨਾਇਆ ਹੈ |

Read More: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ 102 ਜਣੇ ਗ੍ਰਿਫਤਾਰ, ਹੈਰੋਇਨ ਤੇ ਡਰੱਗ ਮਨੀ ਬਰਾਮਦ

Scroll to Top