July 7, 2024 5:32 pm
Republic Day

PM ਮੋਦੀ,ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ

ਚੰਡੀਗੜ੍ਹ 26 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਨੇਤਾਵਾਂ ਨੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ (Republic Day) ਦੀ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ (Republic Day) ਦੀਆਂ ਬਹੁਤ ਬਹੁਤ ਮੁਬਾਰਕਾਂ। ਜੈ ਹਿੰਦ!” ਦੇਸ਼ ਬੁੱਧਵਾਰ ਨੂੰ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਜਧਾਨੀ ਦਿੱਲੀ ਦੇ ਰਾਜਪਥ ‘ਤੇ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ।