ਲੁਧਿਆਣਾ, 19 ਜੂਨ 2025: ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 33.42 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਲੁਧਿਆਣਾ ਜ਼ਿਮਨੀ ਚੋਣ ‘ਚ ਸੂਬੇ ਦੀਆਂ ਚਾਰਾਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀ ਵੋਟ ਪਾਈ ਹੈ।
ਵੋਟਿੰਗ ਦੌਰਾਨ ‘ਆਪ’ ਉਮੀਦਵਾਰ ਸੰਜੀਵ ਅਰੋੜਾ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਵਿਚਕਾਰ ਬਹਿਸ ਹੋ ਗਈ। ਇਸ ਦੇ ਨਾਲ ਹੀ ਫਰਜ਼ੀ ਵੋਟਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਸਰਾਭਾ ਨਗਰ ‘ਚ ਵੋਟ ਪਾਉਣ ਆਏ ਇੱਕ ਵਿਅਕਤੀ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਆਪਣੀ ਵੋਟਿੰਗ ਸਲਿੱਪ ਦਿਖਾਈ ਤਾਂ ਪੋਲਿੰਗ ਅਧਿਕਾਰੀ ਨੇ ਕਿਹਾ ਕਿ ਉਸਦੀ ਵੋਟ ਪਹਿਲਾਂ ਹੀ ਪਾਈ ਜਾ ਚੁੱਕੀ ਹੈ।
ਜਿਕਰਯੋਗ ਹੈ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ‘ਆਪ’ ਨੇ ਇਸ ਸੀਟ ‘ਤੇ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਹੈ |
Read More: ਲੁਧਿਆਣਾ ਪੱਛਮੀ ਸੀਟ ‘ਤੇ ਸਵੇਰੇ 11 ਵਜੇ ਤੱਕ 21.51 ਫੀਸਦੀ ਵੋਟਿੰਗ ਦਰਜ