ਲੁਧਿਆਣਾ, 19 ਜੂਨ 2025: Ludhiana West By Election: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਦੀ ਵੋਟਿੰਗ ਲਈ ਕੁਝ ਹੀ ਸਮਾਂ ਬਾਕੀ ਹੈ | ਚੋਣ ਕਮਿਸ਼ਨ ਦੇ ਮੁਤਾਬਕ ਦੁਪਹਿਰ 3 ਵਜੇ ਤੱਕ 41.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸੂਬਿਆਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀ ਵੋਟ ਪਾਈ ਹੈ।
ਵੋਟਿੰਗ ਦੌਰਾਨ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਸਕੂਟੀ ‘ਤੇ ਵਿਧਾਨ ਸਭਾ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਰਹੇ ਹਨ ਅਤੇ ਜਾਇਜ਼ਾ ਲੈ ਰਹੇ ਹਨ | ਇਸ ਦੇ ਨਾਲ ਹੀ ਜਾਅਲੀ ਵੋਟਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਸਰਾਭਾ ਨਗਰ ‘ਚ ਵੋਟ ਪਾਉਣ ਆਏ ਇੱਕ ਵਿਅਕਤੀ ਨੇ ਦੋਸ਼ ਲਗਾਇਆ ਕਿ ਜਦੋਂ ਉਨ੍ਹਾਂ ਨੇ ਆਪਣੀ ਵੋਟਿੰਗ ਸਲਿੱਪ ਦਿਖਾਈ ਤਾਂ ਪੋਲਿੰਗ ਅਧਿਕਾਰੀ ਨੇ ਕਿਹਾ ਕਿ ਉਸਦੀ ਵੋਟ ਪਹਿਲਾਂ ਹੀ ਪਾਈ ਜਾ ਚੁੱਕੀ ਹੈ।
ਦੇਸ਼ ਦੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੀਰਵਾਰ ਨੂੰ ਵੋਟਿੰਗ ਹੋ ਰਹੀ ਹੈ। ਇਨ੍ਹਾਂ ‘ਚ ਗੁਜਰਾਤ ਦੀਆਂ 2 ਸੀਟਾਂ, ਪੰਜਾਬ-ਕੇਰਲ ਅਤੇ ਪੱਛਮੀ ਬੰਗਾਲ ਦੀਆਂ ਇੱਕ-ਇੱਕ ਸੀਟਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਮੁਤਾਬਕ ਇਨ੍ਹਾਂ ਸੀਟਾਂ ‘ਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਜ਼ਿਮਨੀ ਚੋਣ ਦਾ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ |
Read More: ਲੁਧਿਆਣਾ ਪੱਛਮੀ ਸੀਟ ‘ਤੇ ਸਵੇਰੇ 11 ਵਜੇ ਤੱਕ 21.51 ਫੀਸਦੀ ਵੋਟਿੰਗ ਦਰਜ