ਚੰਡੀਗੜ੍ਹ, 20 ਜੂਨ 2025: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ‘ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਕਿ ਰਭਜਨ ਸਿੰਘ ਈਟੀਓ ਨੇ ਪੰਜਾਬ ਰਾਜ ਸੜਕ ਅਤੇ ਪੁਲ ਵਿਕਾਸ ਬੋਰਡ (PRBDB) ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਹੈ |
ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਟਿਕਾਊ ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ਨਾਲ ਸਬੰਧਤ ਵਿਦਿਅਕ ਦੌਰਿਆਂ ‘ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤੇ ਜਾਣ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ਾਂ ‘ਚ ਭੇਜਿਆ ਜਾਵੇ, ਜੋ ਸੜਕ ਨਿਰਮਾਣ, ਰੱਖ-ਰਖਾਅ ਅਤੇ ਸੜਕ ਸੁਰੱਖਿਆ ਦੇ ਖੇਤਰ ‘ਚ ਮੋਹਰੀ ਹਨ।
ਮੰਤਰੀ ਨੇ ਪੰਜਾਬ ਰਾਜ ਸੜਕ ਅਤੇ ਪੁਲ ਵਿਕਾਸ ਬੋਰਡ ਦੇ ਅਧਿਕਾਰੀਆਂ ਨੂੰ 30 ਜੂਨ 2025 ਤੱਕ ਰਾਜ ਮਾਰਗਾਂ ਤੋਂ ਪੈਟਰੋਲ ਪੰਪਾਂ ਤੇ ਹੋਰ ਵਪਾਰਕ ਅਦਾਰਿਆਂ ਨੂੰ ਪਹੁੰਚ ਸੜਕ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਰਾਜ ਦੀਆਂ ਸੜਕਾਂ ‘ਤੇ ਪਛਾਣੇ ਗਏ ਬਲੈਕ ਸਪਾਟਾਂ ਨੂੰ ਠੀਕ ਕਰਨ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ |
Read More: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਉੱਪਰ ਚੁੱਕਣ ਲਈ 14-ਨੁਕਾਤੀ ਕਾਰਜ ਯੋਜਨਾ ਨੂੰ ਮਨਜੂਰੀ