ਲੁਧਿਆਣਾ, 23 ਜੂਨ 2025: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ‘ਚ ਬਣਾਏ ਗਏ ਗਿਣਤੀ ਕੇਂਦਰ ‘ਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।
ਲੁਧਿਆਣਾ ਵੋਟਾਂ ਦੀ ਗਿਣਤੀ ਲਈ ਕੁੱਲ 14 ਰਾਊਂਡ ਹਨ, ਜਿਨ੍ਹਾਂ ‘ਚੋਂ ਇੱਕ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਸੀਟ ‘ਤੇ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਿੰਗ ਹੋਈ ਸੀ, ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਚ 51.33 ਫੀਸਦੀ ਵੋਟਿੰਗ ਹੋਈ |
ਪਹਿਲੇ ਰਾਊਂਡ ਚ ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ ਹੈ। ਉਨ੍ਹਾਂ ਨੂੰ 2895 ਵੋਟਾਂ ਮਿਲੀਆਂ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ। ਗਿਣਤੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਸਾਂਗਲਾ ਸ਼ਿਵਾਲਾ ਮੰਦਰ ‘ਚ ਮੱਥਾ ਟੇਕਿਆ |
Read More: ਲੁਧਿਆਣਾ ਪੱਛਮੀ ਵਿਧਾਨ ਸਭਾ ਚੋਣ ਨਤੀਜੇ: ਅੱਜ ਆਉਣਗੇ ਨਤੀਜੇ, ਕੌਣ ਮਾਰੇਗਾ ਬਾਜ਼ੀ