23 ਜੂਨ 2025: ਫਿਰੋਜ਼ਪੁਰ ਪੁਲਿਸ (ferozpur police) ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ, ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਇਸ ਵੱਡੀ ਖੇਪ ਦੀ ਬਰਾਮਦਗੀ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਸੋਨੂੰ (25) ਵਾਸੀ ਨਿਹੰਗਾਂ ਵਾਲੇ ਝੁੱਗੇ, ਥਾਣਾ ਸਦਰ, ਫਿਰੋਜ਼ਪੁਰ ਅਤੇ ਗੁਰਜੀਤ ਸਿੰਘ (24) ਵਾਸੀ ਪਿੰਡ ਖਾਨੇਕੇ, ਥਾਣਾ ਸਦਰ, ਫਿਰੋਜ਼ਪੁਰ ਵਜੋਂ ਹੋਈ ਹੈ।
ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਪਿੰਡ ਰੱਤਾ ਖੇੜਾ ਦੇ ਸੇਮਨਾਲੇ ਵਿਖੇ ਨਾਕਾਬੰਦੀ ਦੌਰਾਨ ਇੱਕ ਬਾਈਕ ਸਵਾਰ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਤੋਂ 4 ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਦੋ ਮਾਮਲੇ ਦਰਜ ਹਨ।
ਦੂਜੇ ਮਾਮਲੇ ਵਿੱਚ ਸੀਆਈਏ ਸਟਾਫ਼ ਟੀਮ ਨੇ ਮੁਲਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਜਾਣਕਾਰੀ ‘ਤੇ ਪਿੰਡ ਰੱਖੜੀ ਦੇ ਇੱਕ ਬੰਦ ਸ਼ੈਲਰ ਤੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਐਸਪੀ ਨੇ ਇਹ ਵੀ ਕਿਹਾ ਕਿ ਗੁਰਜੀਤ ਸਿੰਘ ਵਿਰੁੱਧ ਅਸਲਾ ਐਕਟ ਤਹਿਤ ਪਹਿਲਾਂ ਹੀ ਦੋ ਮਾਮਲੇ ਦਰਜ ਹਨ।
ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਦੌਰਾਨ ਕਈ ਹੋਰ ਮਹੱਤਵਪੂਰਨ ਜਾਣਕਾਰੀਆਂ ਮਿਲਣ ਦੀ ਉਮੀਦ ਹੈ। ਇਸ ਜਾਣਕਾਰੀ ਨਾਲ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਹੋ ਸਕਦਾ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ।
Read More: Ferozpur : ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾਂ ਨੌਜਵਾਨ ਦੀ ਮੌ.ਤ