ਸਾਹਿਬਜ਼ਾਦਾ ਅਜੀਤ ਸਿੰਘ ਨਗਰ(ਮੋਹਾਲੀ), 23 ਜੂਨ 2025: ਅੱਜ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੂੰ ਫੇਜ਼-11 ਦੇ ਨਜ਼ਦੀਕ ਪਿੰਡ ਕੰਬਾਲਾ-ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀ ਮਿਲਣ ਲਈ ਆਏ | ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣੀਆਂ |
ਸ. ਕੁਲਵੰਤ ਸਿੰਘ ਮਿਲਣ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਛੇਤੀ ਹੀ ਕੀਤਾ ਜਾਵੇਗਾ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਸਰਕਾਰ ਦੀ ਵੱਲੋਂ ਤਰਜੀਹ ਦਿੱਤੀ ਜਾਵੇਗੀ |
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੁਮਾਇੰਦਿਆਂ ‘ਚ ਆਮ ਆਦਮੀ ਸਰਕਾਰ ਦੇ ਖ਼ਿਲਾਫ ਜਾਣ ਬੁੱਝ ਕੇ ਮਾਹੌਲ ਬਣਾਇਆ ਜਾਂਦਾ ਹੈ, ਪ੍ਰੰਤੂ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਂਦਾ ਰਹੇਗਾ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਜਾਰੀ ਰਹਿਣਗੇ।
ਵਿਧਾਇਕ ਸ. ਕੁਲਵੰਤ ਸਿੰਘ ਹੋਰਾਂ ਵੱਲੋਂ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ‘ਚ ਨਹੀਂ ਹੋਣ ਦੇਣਗੇ | ਇਸ ਦੌਰਾਨ ਸ. ਕੁਲਵੰਤ ਸਿੰਘ ਨਾਲ
ਵਿਸ਼ੇਸ਼ ਤੌਰ ‘ਤੇ ਕੁਲਵੰਤ ਸਿੰਘ ਕਲੇਰ (ਕੌਂਸਲਰ), ਪ੍ਰਮੋਦ ਮਿਸ਼ਰਾ, ਪ੍ਰਧਾਨ ਲਕਸ਼ਮੀ ਨਰਾਇਣ ਮੰਦਰ ਮੋਹਾਲੀ, ਅਮਰਜੀਤ ਸਿੰਘ (ਪ੍ਰਧਾਨ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ), ਬਖਸ਼ੀਸ਼ ਸਿੰਘ (ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ (ਈਸਟ) ਫੇਜ਼- 11 ਮੋਹਾਲੀ), ਗੁਰਮੇਜ ਸਿੰਘ ਮੌਜੋਵਾਲ (ਪ੍ਰਧਾਨ ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ, ਆਰ.ਐਸ. ਢਿੱਲੋ, ਡਾਕਟਰ ਮਨਿੰਦਰ ਕੌਰ, ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਐਚ ਆਈ.ਜੀ. ਹਾਊਸ ਫੇਜ਼- 11 ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਫੇਜ਼ 11 ਦੇ ਵਸਨੀਕ ਵੀ ਮੌਜੂਦ ਸਨ।
Read More: ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ