ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਕੀਤੀ ਮੁਲਾਕਾਤ

24 ਜੂਨ 2025: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਪੰਜਾਬੀ ਗਾਇਕ ਕਰਨ ਔਜਲਾ ਨੇ ਖੁਦ ਇਸ ਸੰਬੰਧੀ ਫੋਟੋਆਂ ਸਾਂਝੀਆਂ ਕੀਤੀਆਂ ਹਨ। ਦੱਸ ਦੇਈਏ ਕਿ ਚੱਢਾ ਨੇ ਕਰਨ ਔਜਲਾ ਦੇ ਗੀਤ ਬਣਾਉਣ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਉਕਤ ਫੋਟੋ ਸੰਸਦ ਮੈਂਬਰ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਮੁਲਾਕਾਤ ਵਿਦੇਸ਼ ਵਿੱਚ ਹੋਈ ਸੀ। ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ (karan aujla) ਪੰਜਾਬ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਵੀ ਸੰਸਦ ਮੈਂਬਰ ਰਾਘਵ ਚੱਢਾ ਨੇ ਕਰਨ ਔਜਲਾ ਨਾਲ ਮੁਲਾਕਾਤ ਕੀਤੀ ਸੀ ਅਤੇ ਫੋਟੋਆਂ ਸਾਂਝੀਆਂ ਕੀਤੀਆਂ ਸਨ।

Read More: Raghav Chaddha: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

Scroll to Top